ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਘਨੌਰੀ ਕਲਾਂ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ
July 7, 2026
Punjabi-Khabran

Dharaledar Bureau / Punjab

ਧੂਰੀ, 7 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰੀ ਕਲਾਂ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਰੇਕ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਰਾਹਤ ਦਿਵਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਹੀ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ 'ਲੋਕ ਮਿਲਣੀ' ਵਰਗੇ ਉਪਰਾਲਿਆਂ ਨਾਲ ਪ੍ਰਸ਼ਾਸਨ ਹੋਰ ਵੱਧ ਜਵਾਬਦੇਹ ਅਤੇ ਲੋਕਾਂ ਦੇ ਨੇੜੇ ਹੋਇਆ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਧੂਰੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਸਰਪੰਚ ਅਮ੍ਰਿਤਪਾਲ ਸਿੰਘ ਘਨੌਰੀ ਕਲਾਂ, ਜੁੱਗ ਘਨੌਰ, ਅਮਨ ਖਾਨ ਘਨੌਰੀ ਕਲਾਂ, ਰਮਨਦੀਪ ਕੌਰ ਵਾਈਸ ਚੇਅਰਮੈਨ ਬਲਾਕ ਸੰਮਤੀ ਸ਼ੇਰਪੁਰ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts