ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਲੜਕੀਆਂ ਲਈ ਮੁਫ਼ਤ ਸੈਲਫ-ਡਿਫੈਂਸ ਟ੍ਰੇਨਿੰਗ ਕੈਂਪ 13 ਤੋਂ 18 ਜੁਲਾਈ ਤੱਕ
July 7, 2026
Punjabi-Khabran

Dharaledar Bureau / Punjab

ਪਟਿਆਲਾ, 7 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਲੜਕੀਆਂ ਨੂੰ ਆਤਮ-ਨਿਰਭਰ, ਆਤਮ-ਵਿਸ਼ਵਾਸੀ ਅਤੇ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਮੁਫ਼ਤ ਸੈਲਫ-ਡਿਫੈਂਸ (ਆਤਮ-ਰੱਖਿਆ) ਟ੍ਰੇਨਿੰਗ ਕੈਂਪ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਅਤੇ ਜ਼ਿਲ੍ਹਾ ਖੇਡ ਅਫ਼ਸਰ, ਪਟਿਆਲਾ ਵੱਲੋਂ 13 ਜੁਲਾਈ ਤੋਂ 18 ਜੁਲਾਈ 2026 ਤੱਕ ਪੋਲੋ ਗਰਾਊਂਡ, ਪਟਿਆਲਾ ਵਿਖੇ ਸ਼ਾਮ 4:00 ਵਜੇ ਤੋਂ 5:00 ਵਜੇ ਤੱਕ ਕਰਵਾਇਆ ਜਾਵੇਗਾ। ਇਸ ਟ੍ਰੇਨਿੰਗ ਕੈਂਪ ਵਿੱਚ ਭਾਗ ਲੈਣ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਗੂਗਲ ਫਾਰਮ ਰਾਹੀਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਚਾਹਵਾਨ ਉਮੀਦਵਾਰ https://tinyurl.com/yc8yhyx5 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਰਜਿਸਟਰਡ ਉਮੀਦਵਾਰਾਂ ਨੂੰ 10 ਜੁਲਾਈ 2026 ਨੂੰ ਸ਼ਾਮ 4:00 ਵਜੇ ਪੋਲੋ ਗਰਾਊਂਡ, ਪਟਿਆਲਾ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਮੁਫ਼ਤ ਟ੍ਰੇਨਿੰਗ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਆਤਮ-ਰੱਖਿਆ ਦੇ ਹੁਨਰ ਸਿੱਖ ਕੇ ਹਰ ਸਥਿਤੀ ਵਿੱਚ ਆਤਮ-ਵਿਸ਼ਵਾਸ ਨਾਲ ਆਪਣੀ ਸੁਰੱਖਿਆ ਕਰ ਸਕਣ।

Punjabi Khabran


Recommended Posts