ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਪਿੰਡ ਭਲਵਾਨ ਅਤੇ ਪਲਾਸੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ
July 8, 2026
Breaking-News-Live-Updates-Exclu

Dharaledar Bureau / Punjab

ਧੂਰੀ, 7 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਮੁਹਿੰਮ ਦੇ ਪਹਿਲੇ ਦਿਨ ਧੂਰੀ ਹਲਕੇ ਦੇ ਪਿੰਡ ਭਲਵਾਨ ਅਤੇ ਪਲਾਸੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ 'ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ ਇਸ ਦਸਤਾਵੇਜ਼ੀ ਨੂੰ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦੇਖਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਇਹ ਡਾਕੂਮੈਂਟਰੀ ਸੂਬੇ ਦੇ ਹਰ ਕੋਨੇ ਤੱਕ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ ਪਹੁੰਚਾ ਰਹੀ ਹੈ। ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਹਰ ਵਰਗ ਦੇ ਲੋਕ, ਖ਼ਾਸ ਕਰਕੇ ਨੌਜਵਾਨ ਪੀੜ੍ਹੀ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਬਰਾਬਰੀ ਵਾਲੇ ਸਮਾਜ ਦੇ ਸੰਕਲਪ ਤੋਂ ਜਾਣੂ ਹੋ ਸਕੇ। ਉਨ੍ਹਾਂ ਕਿਹਾ ਕਿ 30 ਮਿੰਟ ਦੀ ਇਹ ਦਸਤਾਵੇਜ਼ੀ ਸੰਖੇਪ ਹੋਣ ਦੇ ਬਾਵਜੂਦ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਸੌਖੇ, ਸਰਲ ਅਤੇ ਪ੍ਰਭਾਵੀ ਢੰਗ ਨਾਲ ਲੋਕਾਂ ਤੱਕ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਅਤੇ ਭੇਦਭਾਵ ਰਹਿਤ, ਬਰਾਬਰੀ ਅਤੇ ਭਾਈਚਾਰੇ ਵਾਲੇ ਸਮਾਜ ਦੀ ਸਿਰਜਣਾ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। *ਡੱਬੀ ਲਈ ਪ੍ਰਸਤਾਵਿਤ* ਜ਼ਿਕਰਯੋਗ ਹੈ ਕਿ 8 ਜੁਲਾਈ ਨੂੰ ਸ਼ਾਮ 6:00 ਵਜੇ ਪਿੰਡ ਭੋਜੋਵਾਲੀ ਅਤੇ ਸ਼ਾਮ 7:00 ਵਜੇ ਪਿੰਡ ਭੱਦਲਵੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

Breaking News Live Updates Exclusive Viral Video Shocking News Big Update Must Watch Latest Update Trending News Today News


Recommended Posts