ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਮਾਨ ਸਰਕਾਰ ਵਲੋਂ ਨਿਰਮਾਣ ਕਾਰਜਾਂ ਦੀ ਚੱਲੀ ਹਨੇਰੀ : ਹਰਪਾਲ ਜੁਨੇਜਾ
July 8, 2026
Punjabi-Khabran

Dharaledar Bureau / Punjab

ਪਟਿਆਲਾ, 7 ਜੁਲਾਈ (): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ, ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਨਾਭਾ ਰੋਡ ਸਥਿਤ ਪੀ.ਆਰ.ਟੀ.ਸੀ. ਦਫ਼ਤਰ ਦੇ ਬਾਹਰ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ ਅਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਲੋਕ ਨਿਰਮਾਣ ਵਿਭਾਗ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਸਮੇਤ ਜ਼ਿਲਾ ਮੀਡੀਆ ਇੰਚਾਰਜ਼ ਰਵਿੰਦਰਪਾਲ ਸਿੰਘ (ਪ੍ਰਿੰਸ ਲਾਂਬਾ), ਰਾਹੁਲ ਮਹਿਤਾ, ਦਰਵੇਸ਼ ਗੋਇਲ, ਤਰਵਿੰਦਰ ਬੇਦੀ, ਬਿੰਦਰ ਨਿੱਕੂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਵੀ ਮੌਜੂਦ ਸਨ, ਜਿਨ੍ਹਾਂ ਨੇ ਸੜਕ ਨਿਰਮਾਣ ਦੇ ਇਸ ਵਿਕਾਸ ਕਾਰਜ 'ਤੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਭਰਪੂਰ ਸਰਾਹਣਾ ਕੀਤੀ ਅਤੇ ਇਸ ਲੋਕ-ਪੱਖੀ ਅਤੇ ਵਿਕਾਸਮੁਖੀ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੜਕ ਬਣਨ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਆਵਾਜਾਈ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਬਣੇਗੀ। ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਭਾ ਰੋਡ 'ਤੇ ਬਣ ਰਹੀ ਇਹ ਸੜਕ ਨਾ ਸਿਰਫ਼ ਆਵਾਜਾਈ ਨੂੰ ਬਿਹਤਰ ਬਣਾਏਗੀ, ਸਗੋਂ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਪ੍ਰਦਾਨ ਕਰੇਗੀ। ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਮੈਦਾਨ ਵਿੱਚ ਰਹਿਣਗੇ ਅਤੇ ਪੰਜਾਬ ਸਰਕਾਰ ਦੇ ਜਨ-ਹਿਤੈਸ਼ੀ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਨਿਭਾਉਂਦੇ ਰਹਿਣਗੇ।

Punjabi Khabran


Recommended Posts