ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸੁਨਾਮ ਵਿੱਚ ਲਾਵਾਰਸ ਗਊਧਨ ਨੂੰ ਸੜਕਾਂ ਤੋਂ ਹਟਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ; 10 ਦਿਨਾਂ ਵਿੱਚ 115 ਤੋਂ ਵੱਧ ਗਊਧਨ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਇਆ
July 9, 2026
Punjabi-Khabran-Breaking-News-La

Dharaledar Bureau / Punjab

ਸੁਨਾਮ, 8 ਜੁਲਾਈ: ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਪੰਜਾਬ ਗਊ ਸੇਵਾ ਕਮਿਸ਼ਨ ਸੂਬੇ ਨੂੰ ਲਾਵਾਰਸ ਗਊਧਨ ਦੀ ਸਮੱਸਿਆ ਤੋਂ ਮੁਕਤ ਕਰਵਾਉਣ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੇ ਹਨ। ਇਸੇ ਤਹਿਤ ਸੁਨਾਮ ਵਿੱਚ ਪਿਛਲੇ ਕਰੀਬ 10 ਦਿਨਾਂ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਹੁਣ ਤੱਕ 115 ਤੋਂ ਵੱਧ ਲਾਵਾਰਸ ਅਤੇ ਬੇਸਹਾਰਾ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਸਰਕਾਰੀ ਗਊਸ਼ਾਲਾ, ਝਨੇੜੀ ਵਿੱਚ ਪਹੁੰਚਾਇਆ ਜਾ ਚੁੱਕਾ ਹੈ। ਸ਼੍ਰੀ ਕੀਮਤੀ ਭਗਤ ਨੇ ਦੱਸਿਆ ਕਿ ਇਹ ਮੁਹਿੰਮ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਹਿਨੁਮਾਈ ਅਤੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਵਾਰਸ ਗਊਧਨ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵਧਦਾ ਹੈ, ਟਰੈਫਿਕ ਪ੍ਰਭਾਵਿਤ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪੰਜਾਬ ਗਊ ਸੇਵਾ ਕਮਿਸ਼ਨ, ਪ੍ਰਸ਼ਾਸਨ ਅਤੇ ਸਥਾਨਕ ਸੰਸਥਾਵਾਂ ਆਪਸੀ ਤਾਲਮੇਲ ਨਾਲ ਇਸ ਸਮੱਸਿਆ ਦੇ ਸਥਾਈ ਹੱਲ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਰੋਜ਼ਾਨਾ ਔਸਤਨ 08-10 ਲਾਵਾਰਸ ਗਊਧਨ ਨੂੰ ਸੜਕਾਂ ਤੋਂ ਹਟਾ ਕੇ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜਲਦੀ ਹੀ ਸੁਨਾਮ ਨੂੰ ਲਾਵਾਰਸ ਗਊਧਨ ਤੋਂ ਮੁਕਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਹ ਮੁਹਿੰਮ ਸੰਗਰੂਰ, ਧੂਰੀ ਅਤੇ ਹੋਰ ਸ਼ਹਿਰਾਂ ਵਿੱਚ ਵੀ ਤੇਜ਼ੀ ਨਾਲ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਕਿਸੇ ਵੀ ਸੜਕ 'ਤੇ ਲਾਵਾਰਸ ਗਊਧਨ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਹਰ ਲਾਵਾਰਸ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾ ਵਿੱਚ ਪਹੁੰਚਾ ਨਹੀਂ ਦਿੱਤਾ ਜਾਂਦਾ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਵਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲਾਵਾਰਸ ਗਊਧਨ ਦੀ ਸਮੱਸਿਆ ਦਾ ਹੱਲ ਲੋਕਾਂ ਦੀ ਸੁਰੱਖਿਆ ਅਤੇ ਗਊਧਨ ਦੀ ਸੰਭਾਲ—ਦੋਵਾਂ ਪੱਖਾਂ ਤੋਂ ਬਹੁਤ ਜ਼ਰੂਰੀ ਹੈ। ਇਸ ਲਈ ਨਗਰ ਕੌਂਸਲ ਵੱਲੋਂ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਮੁਹਿੰਮ ਪੂਰੀ ਗੰਭੀਰਤਾ ਨਾਲ ਚਲਾਈ ਜਾ ਰਹੀ ਹੈ। ਇਸ ਮੌਕੇ ਡਾ. ਰਾਜ ਕੁਮਾਰ ਸ਼ਰਮਾ, ਸਮਾਜ ਸੇਵਿਕਾ ਮੈਡਮ ਨੀਰੂ ਤੁਲੀ, ਵਿਭਾਗੀ ਅਧਿਕਾਰੀ, ਗਊ ਸੇਵਾ ਨਾਲ ਜੁੜੇ ਸੇਵਾਦਾਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Punjabi Khabran Breaking News Latest Sunam News


Recommended Posts