ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਡਿਪਟੀ ਕਮਿਸ਼ਨਰ ਵੱਲੋਂ 100 ਫ਼ੀਸਦ ਡੀਜੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ ਬੀ.ਐੱਲ.ਓਜ਼ ਦਾ ਸਨਮਾਨ
July 9, 2026
Punjabi-Khabran

Dharaledar Bureau / Punjab

ਸੰਗਰੂਰ, 09 ਜੁਲਾਈ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ ਚੱਲ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਮਿਤੀ 24.07.2026 ਤਕ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰਕੇ ਬੀ.ਐੱਲ.ਓ., ਐੱਪ ਵਿੱਚ ਡੀਜੀਟਾਈਜ਼ ਕੀਤੇ ਜਾ ਰਹੇ ਹਨ। ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਪਾਸੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਹਿੱਤ ਗਣਨਾ ਫਾਰਮ ਦੀ 100 ਫ਼ੀਸਦ ਡੀਜੀਟਲਾਈਜ਼ੇਸ਼ਨ ਦਾ ਟੀਚਾ ਸਭ ਤੋਂ ਪਹਿਲਾ ਪੂਰਾ ਕਰਨ ਵਾਲੇ ਬੀ.ਐੱਲ.ਓਜ਼ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕਾ 099-ਲਹਿਰਾ ਦੇ ਬੂਥ ਨੰ 91 ਦੇ ਬੀ.ਐੱਲ.ਓ. ਸ੍ਰੀਮਤੀ ਅਮਨਦੀਪ ਕੌਰ, ਚੋਣ ਹਲਕਾ 100-ਦਿੜ੍ਹਬਾ ਦੇ ਬੂਥ ਨੰ 84 'ਤੇ ਤਾਇਨਾਤ ਬੀ.ਐੱਲ.ਓ. ਸ੍ਰੀ ਸੰਜੀਵ ਜੋਸ਼ੀ ਅਤੇ ਬੂਥ ਨੰ 134 'ਤੇ ਤਾਇਨਾਤ ਬੀ.ਐੱਲ.ਓ. ਸ੍ਰੀ ਜਗਸੀਰ ਸਿੰਘ, ਚੋਣ ਹਲਕਾ 101-ਸੁਨਾਮ ਦੇ ਬੂਥ ਨੰ 04 'ਤੇ ਤਾਇਨਾਤ ਬੀ.ਐੱਲ.ਓ ਸ਼੍ਰੀ ਰੋਮੀ ਸਿੰਘ ਅਤੇ ਬੂਥ ਨੰ 45 'ਤੇ ਤਾਇਨਾਤ ਬੀ.ਐੱਲ.ਓ. ਸ੍ਰੀ ਜਗਜੀਤ ਸਿੰਘ ਅਤੇ ਵਿਧਾਨ ਸਭਾ ਚੋਣ ਹਲਕਾ 107-ਧੂਰੀ ਦੇ ਬੂਥ ਨੰ 189 'ਤੇ ਤਾਇਨਾਤ ਬੀ.ਐੱਲ.ਓ ਸ਼੍ਰੀ ਲਖਵੀਰ ਸਿੰਘ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਵਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਅਤੇ ਇਨ੍ਹਾਂ ਜੇਤੂ ਬੀ.ਐੱਲ.ਓਜ਼ ਨੂੰ ਸਪੈਸ਼ਲ ਇੰਟੈਸਿਵ ਰਿਵੀਜਨ-2026 ਦੇ ਅਗਲੇਰੇ ਟੀਚਿਆਂ ਵਿੱਚ ਵੀ ਵਧੀਆਂ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਰਟੀਫਿਕੇਟ ਵੰਡ ਸਮਾਰੋਹ ਦੌਰਾਨ ਸ੍ਰੀ ਅੰਕੁਰ ਮਹਿੰਦਰੂ, ਪੀ.ਸੀ.ਐੱਸ, ਵਧੀਕ ਡਿਪਟੀ ਕਮਿਸ਼ਨਰ (ਜ), ਸੰਗਰੂਰ, ਸ਼੍ਰੀਮਤੀ ਪਰਮਜੀਤ ਕੌਰ, ਚੋਣ ਤਹਿਸੀਲਦਾਰ, ਸਮੂਹ ਜੇਤੂ ਬੀ.ਐੱਲ.ਓਜ਼ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦਾ ਚੋਣ ਸਟਾਫ ਹਾਜ਼ਰ ਸੀ।

Punjabi Khabran


Recommended Posts