*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਿੰਡ ਭੋਜੋਵਾਲੀ ਅਤੇ ਭੱਦਲਵੱਡ ਵਿਖੇ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ
July 9, 2026
Sri-Guru-Ravi-Das-Ji-Jivan-Di-Si

Dharaledar Bureau / Punjab

ਧੂਰੀ, 9 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੂਜੇ ਦਿਨ ਧੂਰੀ ਹਲਕੇ ਦੇ ਪਿੰਡ ਭੋਜੋਵਾਲੀ ਅਤੇ ਭੱਦਲਵੱਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਗਈ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਸੇਵਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਡਾਕੂਮੈਂਟਰੀ ਦੇਖਦਿਆਂ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕੀਤੀ। ਇਸ ਮੌਕੇ ਪਿੰਡ ਭੱਦਲਵੱਡ ਦੇ ਸਰਪੰਚ ਕਰਮਜੀਤ ਸਿੰਘ ਅਤੇ ਪਿੰਡ ਭੋਜੋਵਾਲੀ ਦੇ ਸਰਪੰਚ ਜਗਸੀਰ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਸਮਾਜ ਲਈ ਉਨਾ ਹੀ ਪ੍ਰਸੰਗਿਕ ਹੈ ਅਤੇ ਹਰ ਵਿਅਕਤੀ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ।

Sri Guru Ravi Das Ji Jivan Di Sikhya


Recommended Posts