*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
July 10, 2026
Patiala-Latest-News

Dharaledar Bureau / Patiala

ਪਟਿਆਲਾ, 10 ਜੁਲਾਈ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਆਪਣੇ ਗਣਨਾ ਫਾਰਮ ਭਰ ਸਕਣਗੇ ਅਤੇ ਜਮ੍ਹਾਂ ਵੀ ਕਰਵਾ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਐਸ ਆਈ ਆਰ ਤਹਿਤ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਦਾ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਪਟਿਆਲਾ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਉਹ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰਨ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਣ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।" ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

Patiala Latest News


Recommended Posts