*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਲੋਕ ਭਲਾਈ ਸਕੀਮਾਂ ਤੇ ਸਰਕਾਰੀ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ-ਡਾ. ਹਿਮਾਂਸ਼ੂ ਅਗਰਵਾਲ
July 10, 2026
Punjabi-Khabran-Latest-News

Dharaledar Bureau / Punjab

ਪਟਿਆਲਾ, 10 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇੇ। ਉਨ੍ਹਾਂ ਦੇ ਨਾਲ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਹੋਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਵਿਕਾਸ ਕਾਰਜਾਂ ਨੂੰ ਡੀਸੀ ਡੈਸ਼ ਬੋਰਡ ਉਪਰ ਰੋਜ਼ਾਨਾ ਦੇ ਅਧਾਰ 'ਤੇ ਅਪਡੇਟ ਕੀਤਾ ਜਾਵੇ। ਬੈਠਕ ਦੌਰਾਨ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਮੁਲੰਕਣ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਸਮੂਹ ਮੈਡੀਕਲ ਅਫ਼ਸਰ ਇਹ ਯਕੀਨੀ ਬਣਾਉਣ ਕਿ ਜਿੱਥੇ ਕਲੀਨਿਕ ਵਿਖੇ ਆਉਣ ਵਾਲੇ ਹਰ ਵਿਅਕਤੀ ਦਾ ਹੈਲਥ ਚੈਕਅਪ ਕੀਤਾ ਜਾਵੇ, ਉਥੇ ਹੀ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਦੀ ਸਿਹਤ ਜਾਂਚ ਨੂੰ ਹੋਰ ਵੀ ਪੁਖ਼ਤਾ ਢੰਗ ਨਾਲ ਕੀਤਾ ਜਾਵੇ। ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਬੱਚੇ ਨੂੰ ਜਨਮ ਦੇਣ ਸਮੇਂ ਮਾਤਾ ਦੀ ਮੌਤ ਦੇ ਮਾਮਲੇ ਜੀਰੋ ਕਰਨ 'ਤੇ ਜ਼ੋਰ ਦਿੰਦਿਆਂ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਕੀਤੇ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਪਰਿਵਾਰ ਨੂੰ ਦੇਣ ਲਈ ਜ਼ਿਲ੍ਹਾ ਨਿਵਾਸੀਆਂ ਦੇ ਹੈਲਥ ਕਾਰਡ ਬਣਾਉਣ 'ਤੇ ਵੀ ਜ਼ੋਰ ਦਿੱਤਾ ਗਿਆ। ਜਾਇਜ਼ਾ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਹਰ ਨਾਗਰਿਕ ਦਾ ਸਲਾਨਾ ਸਿਹਤ ਚੈਅਅੱਪ ਯਕੀਨੀ ਬਣਾਇਆ ਜਾਵੇ ਤਾਂ ਲੋਕ ਬਿਮਾਰੀਆਂ ਤੋਂ ਬਚ ਸਕਣਗੇ। ਇਸੇ ਤਰ੍ਹਾਂ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਦਾ ਮੁਲਕੰਣ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਸਕੂਲਾਂ ਵਿੱਚ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਅਤੇ ਮਾਪਿਆਂ ਦੀ ਸਾਲਾਨਾ ਸਿਹਤ ਜਾਂਚ ਨੇੜਲੇ ਆਮ ਆਦਮੀ ਕਲੀਨਿਕ ਵਿਖੇ ਕਰਵਾਏ ਜਾਣ ਲਈ ਪ੍ਰੇਰਿਤ ਕੀਤਾ ਜਾਵੇ। ਮਾਂਵਾਂ ਧੀਆਂ ਸਤਿਕਾਰ ਯੋਜਨਾ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਕਿ ਕੋਈ ਵੀ ਲਾਭਪਾਤਰੀ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਮਾਨਸੂਨ ਸੀਜ਼ਨ ਦੇ ਚੱਲਦਿਆਂ ਸੀਵਰੇਜ ਦੀ ਡੀਸਿਲਟਿੰਗ ਤੇਜ਼ ਕੀਤੀ ਜਾਵੇ ਤੇ ਬਰਸਾਤੀ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਨਿਗਰਾਨੀ ਕਰਦੇ ਹੋਏ ਮੀਂਹ ਪੈਣ ਦੌਰਾਨ ਇਨ੍ਹਾਂ ਥਾਵਾਂ ਤੋਂ ਪਾਣੀ ਦੀ ਨਿਕਾਸੀ ਕਰਵਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ਹਿਰ ਦੇ ਸਾਰੇ ਸਕੂਲਾਂ 'ਚ ਪੀਣ ਵਾਲੇ ਪਾਣੀ ਦੇ ਸੈਂਪਲ ਚੈਕ ਕਰਵਾਏ ਜਾਣ। ਡਾ. ਹਿਮਾਂਸ਼ੂ ਅਗਰਵਾਲ ਨੇ ਦਿਹਾਤੀ ਵਿਕਾਸ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕਿਰਤ ਵਿਭਾਗ ਵੱਲੋਂ ਬਿਲਡਿੰਗ ਤੇ ਉਸਾਰੀ ਮਜ਼ਦੂਰਾਂ ਦੀ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਮਜ਼ਦੂਰ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਸੁਖਾਲੀ ਕਰਦਿਆਂ ਇਸ ਦੀ ਫੀਸ ਅਗਲੇ 6 ਮਹੀਨਿਆਂ ਲਈ ਮੁਆਫ਼ ਕੀਤੀ ਹੋਈ ਹੈ। ਸਮੂਹ ਨਗਰ ਕੌਂਸਲਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਟਿਊਬਵੈਲਾਂ 'ਤੇ ਕਲੋਰੀਨੇਸ਼ਨ ਤੇ ਡਬਲ ਮੋਟਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੈਂਪਲਿੰਗ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ। ਬੈਠਕ ਮੌਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਨਪ੍ਰੀਤ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ******* ਫੋਟੋ ਕੈਪਸ਼ਨ- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਹੋਏ। ਉਨ੍ਹਾਂ ਦੇ ਨਾਲ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

Punjabi Khabran Latest News


Recommended Posts