ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
July 10, 2026
Latest-News

Dharaledar Bureau / Punjab

ਪਟਿਆਲਾ, 10 ਜੁਲਾਈ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਆਪਣੇ ਗਣਨਾ ਫਾਰਮ ਭਰ ਸਕਣਗੇ ਅਤੇ ਜਮ੍ਹਾਂ ਵੀ ਕਰਵਾ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਐਸ ਆਈ ਆਰ ਤਹਿਤ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਦਾ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਪਟਿਆਲਾ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਉਹ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰਨ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਣ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।"

Latest News


Recommended Posts