*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਐਸ.ਆਈ.ਆਰ. ਵਿਸ਼ੇਸ਼ ਕੈਂਪਾਂ ਨੂੰ ਪਟਿਆਲਾ ਜ਼ਿਲ੍ਹੇ ਭਰ ’ਚ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ
July 13, 2026
Patiala-Latest-News

Dharaledar Bureau / Patiala

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ’ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਆਪਣੇ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਬੀਐਲਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਉਨ੍ਹਾਂ ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ, ਜੋ ਕਿਸੇ ਕਾਰਨਵੱਸ ਅਜੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ, ਕਿ ਉਹ ਬਿਨਾਂ ਕਿਸੇ ਦੇਰੀ ਆਪਣੇ ਸਬੰਧਤ ਬੀਐਲਓ ਨਾਲ ਸੰਪਰਕ ਕਰਨ ਜਾਂ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਕਰਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੇ ਨਾਲ-ਨਾਲ ਜ਼ਿਲ੍ਹੇ ਦੇ ਅੱਠਾਂ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਵੀ ਆਪਣੇ-ਆਪਣੇ ਹਲਕਿਆਂ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੋਟਰਾਂ ਅਤੇ ਬੀਐਲਓਜ਼ ਨਾਲ ਗੱਲਬਾਤ ਕਰਦਿਆਂ ਗਣਨਾ ਫਾਰਮ ਭਰਨ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਇਸੇ ਦੌਰਾਨ ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਗੁਰਿੰਦਰ ਸਿੰਘ ਸੋਢੀ ਨੇ ਵੀ ਜ਼ਿਲ੍ਹੇ ਦੇ ਕਈ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦਾ ਉਦੇਸ਼ ਹਰ ਯੋਗ ਨਾਗਰਿਕ ਦੇ ਵੇਰਵਿਆਂ ਨੂੰ ਵੋਟਰ ਸੂਚੀ ਵਿੱਚ ਸਹੀ ਅਤੇ ਅਪਡੇਟ ਰੂਪ ਵਿੱਚ ਦਰਜ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਅਤੇ ਆਪਣੇ ਗਣਨਾ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।

Patiala Latest News


Recommended Posts