July 13, 2026
Dharaledar Bureau / Punjab
ਧੂਰੀ, 13 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਾਂਝਲਾ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ, ਸੁਝਾਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਜਨਤਕ ਮਸਲਿਆਂ ਦੇ ਜਲਦੀ ਹੱਲ ਲਈ ਨਿਰਦੇਸ਼ ਦਿੱਤੇ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਵਰਗੇ ਉਪਰਾਲੇ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਹਰ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਬਸੰਤ ਕੁਮਾਰ, ਪਰਮਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
Punjab Latest News Latest Update Top News