ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ   
ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ
July 13, 2026
Punjabi-Khabran

Dharaledar Bureau / Punjab

ਸੁਨਾਮ, 13 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੋਬੀ ਸਮਾਜ ਵੱਲੋਂ ਇਸ ਸਮਾਜ ਵਿਚਲੇ ਵੱਖ ਵੱਖ ਉਪ ਵਰਗਾਂ ਲਈ ਨੁਮਾਇੰਦਗੀ ਸਬੰਧੀ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਮਾਮਲੇ ਨੂੰ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਜਲਦ ਢੁੱਕਵਾਂ ਹੱਲ ਕਰਵਾਉਣਗੇ। ਸੁਨਾਮ ਦੇ ਵ੍ਹਾਈਟ ਰੋਜ਼ ਹਾਲ ਵਿਖੇ ਧੋਬੀ ਮਹਾਂਸਭਾ ਵੱਲੋਂ ਕਰਵਾਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਬਣੀ ਹੈ। ਇਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸਮਾਜ ਦੇ ਹਰੇਕ ਵਰਗ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਰਕਾਰ ਨੇ ਵੱਖ-ਵੱਖ ਵਰਗਾਂ ਲਈ ਬੋਰਡਾਂ, ਕਮਿਸ਼ਨਾਂ ਅਤੇ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਹਰ ਭਾਈਚਾਰੇ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋ ਸਕੇ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਧੋਬੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੌਜੂਦਾ ਵੈਲਫੇਅਰ ਬੋਰਡ ਦੇ ਨਾਮ ਅਤੇ ਢਾਂਚੇ ਕਾਰਨ ਭਾਈਚਾਰੇ ਦੇ ਕਈ ਉਪ-ਵਰਗਾਂ ਨੂੰ ਲੋੜੀਂਦੀ ਨੁਮਾਇੰਦਗੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਕੋਲ ਦੋਵੇਂ ਵਿਕਲਪ ਵਿਚਾਰ ਅਧੀਨ ਹਨ—ਲੋੜ ਪੈਣ 'ਤੇ ਮੌਜੂਦਾ ਬੋਰਡ ਦੇ ਨਾਮ ਅਤੇ ਢਾਂਚੇ ਵਿੱਚ ਸੋਧ ਕੀਤੀ ਜਾਵੇਗੀ ਜਾਂ ਸਮੁੱਚੇ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਲਈ ਨਵਾਂ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਸਰਕਾਰ ਹੈ। ਸਰਕਾਰ ਦੀ ਨੀਤੀ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਹੈ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਬਹੁਤ ਦੁੱਖ ਅਤੇ ਤ੍ਰਾਸਦੀ ਦਾ ਸਾਹਮਣਾ ਕੀਤਾ ਹੈ। ਉਸ ਸਮੇਂ ਚਾਹੇ ਕੋਈ ਵੀ ਬੇਕਸੂਰ ਕਿਸੇ ਵੀ ਧਿਰ ਦੀ ਗੋਲੀ ਦਾ ਸ਼ਿਕਾਰ ਹੋਇਆ ਹੋਵੇ, ਹਰ ਮੌਤ ਨੇ ਇੱਕ ਪਰਿਵਾਰ ਨੂੰ ਅਸਹਿਣਯੋਗ ਦਰਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਇਤਿਹਾਸ ਵਜੋਂ ਹੀ ਦੇਖਿਆ ਜਾਣਾ ਚਾਹੀਦਾ ਹੈ, ਪਰ ਅਜਿਹੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ ਜੋ ਅੱਜ ਦੇ ਪੰਜਾਬ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਭਾਵਿਤ ਕਰੇ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਸਮਾਜਿਕ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਸੰਵੇਦਨਸ਼ੀਲ ਮਾਮਲਿਆਂ 'ਤੇ ਬੋਲਦਿਆਂ ਸੰਜਮ, ਜ਼ਿੰਮੇਵਾਰੀ ਅਤੇ ਸੂਬੇ ਦੇ ਵੱਡੇ ਹਿੱਤ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਕੁਰਬਾਨੀਆਂ ਤੋਂ ਬਾਅਦ ਅਮਨ ਦਾ ਮਾਹੌਲ ਹਾਸਲ ਕੀਤਾ ਹੈ ਅਤੇ ਇਸ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਲਗਾਤਾਰ ਜਾਰੀ ਰਹੇਗੀ।

Punjabi Khabran


Recommended Posts