July 15, 2026
Dharaledar Bureau / Punjab
ਧੂਰੀ/ਸ਼ੇਰਪੁਰ, 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਕਾਤਰੋਂ ਅਤੇ ਲੱਡਾ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਅਤੇ ਅਧਿਕਾਰੀ ਨਿਯਮਿਤ ਤੌਰ 'ਤੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਸਕੇ। ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਕਾਤਰੋਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪੰਚਾਇਤੀ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਅਤੇ ਧੂਰੀ ਹਲਕੇ ਵਿੱਚ ਰਿਕਾਰਡ ਪੱਧਰ 'ਤੇ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਲੋਕਾਂ ਨੂੰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ', ਸਿਹਤ ਬੀਮਾ ਕਾਰਡ ਅਤੇ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਸਮੁੱਚੀ ਟੀਮ ਲੋਕਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਲੋਕ ਭਲਾਈ ਨੂੰ ਸਮਰਪਿਤ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਬਿਹਤਰ ਸਿੱਖਿਆ, ਸਿਹਤ ਸਹੂਲਤਾਂ, 600 ਯੂਨਿਟ ਮੁਫ਼ਤ ਬਿਜਲੀ ਅਤੇ ਮਹਿਲਾਵਾਂ ਲਈ ਵਿੱਤੀ ਸਹਾਇਤਾ ਵਰਗੀਆਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰ ਫ਼ੈਸਲਾ ਆਮ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਰਿਕਾਰਡ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਨੇ ਹਰ ਵਰਗ ਨੂੰ ਰਾਹਤ ਪਹੁੰਚਾਈ ਹੈ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਕਾਂਝਲਾ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਗਗਨ ਜਵੰਧਾ, ਬਲਾਕ ਪ੍ਰਧਾਨ ਜਗਸੀਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਅੰਮ੍ਰਿਤ ਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪੰਚਾਇਤ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।
Punjabi Khabran Latest News Breaking News