ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ
July 16, 2026
Breaking-News-Patiala-Updated-Ne

Dharaledar Bureau / Punjab

ਧੂਰੀ, 16 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪਿੰਡ ਰਾਜੋਮਾਜਰਾ ਦੇ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਪਰਿਵਾਰ ਪੰਚ ਸੁਖਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ ਅਤੇ ਪੰਚ ਰਮਨਦੀਪ ਵਰਮਾ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸੰਗਠਨ ਵਿੱਚ ਬਣਦਾ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਿਕਾਸ ਦੇ ਇਸ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Breaking News Patiala Updated News Today News


Recommended Posts