ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,   
ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ
July 16, 2026
Patiala-News

Dharaledar Bureau / Punjab

ਪਟਿਆਲਾ, 16 ਜੁਲਾਈ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ 'ਚ ਲੋਕ ਹੜ੍ਹ ਆਉਣ ਦੀ ਕੋਈ ਚਿੰਤਾ ਨਾ ਕਰਨ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗੀ ਤਾਲਮੇਲ ਨਾਲ ਪ੍ਰਸ਼ਾਸਕੀ ਮਸ਼ੀਨਰੀ ਨੇ ਸਾਰੇ ਲੋੜੀਂਦੇ ਹੜ੍ਹ ਰੋਕੂ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਸਿਹਤ ਵਿਭਾਗ ਨੇ ਜਿੱਥੇ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵਧਾਈ ਹੈ, ਉਥੇ ਹੀ ਇਲਾਜ ਪ੍ਰਬੰਧ ਵੀ ਪੁਖ਼ਤਾ ਕੀਤੇ ਹਨ। ਸਿਹਤ ਮੰਤਰੀ ਅੱਜ ਪਟਿਆਲਾ ਵਿਖੇ ਕੀਤੀ ਪ੍ਰੈਸ ਕਾਫਰੰਸ 'ਚ ਹੜ੍ਹਾਂ ਤੋਂ ਬਚਾਅ ਬਾਬਤ ਤਿਆਰੀਆਂ ਦੀ ਜਾਣਕਾਰੀ ਦੇ ਰਹੇ ਸਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਘੱਗਰ ਸਮੇਤ ਵੱਡੀ ਨਦੀ ਤੇ ਹੋਰ ਨਦੀਆਂ ਨਾਲਿਆਂ 'ਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ, ਜਿਸ ਲਈ ਲੋਕਾਂ ਨੂੰ ਘਬਰਾਹਟ 'ਚ ਆਉਣ ਦੀ ਕੋਈ ਲੋੜ ਨਹੀਂ ਹੈ ਜਦਕਿ ਡਰੇਨੇਜ਼ ਮਹਿਕਮੇ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਾਰੀਆਂ ਹੜ੍ਹ ਰੋਕੂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਰੱਖੀਆਂ ਹਨ। ਉਨ੍ਹਾਂ ਦੱਸਿਆ ਕਿ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਸਮੇਤ ਇਸ ਦੀ ਪਾਣੀ ਲਿਜਾਣ ਦੀ ਸਮਰੱਥ ਵਧਾਈ ਗਈ ਹੈ। ਸਿਹਤ ਮਹਿਕਮੇ ਵੱਲੋਂ ਬਰਸਾਤੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਡੇਂਗੂ, ਚਿਕਨਗੁਨੀਆ, ਡਾਇਰੀਆ, ਹੈਪੇਟਾਈਟਸ ਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤੇ ਉਪਾਵਾਂ ਦੀ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਮੈਡੀਕਲ ਸਥਿਤੀ ਲਈ 104 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਸਿਹਤ ਵਿਭਾਗ ਸਮੇਤ ਡਰੇਨੇਜ, ਜਲ ਸਪਲਾਈ, ਸਥਾਨਕ ਸਰਕਾਰਾਂ, ਪੰਚਾਇਤ, ਸਿੱਖਿਆ, ਆਈ.ਐਮ.ਏ., ਕੈਮਿਸਟ ਐਸੋਸੀਏਸ਼ਨ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਇਆ ਗਿਆ ਹੈ। ਸੰਭਾਵੀ ਹੜ੍ਹਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ 85 ਦਵਾਈਆਂ ਦੀ ਸੂਚੀ ਬਣਾ ਕੇ ਸਾਰੇ ਹਸਪਤਾਲਾਂ 'ਚ ਪਹੁੰਚਾਈਆ ਹਨ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਭਰ 'ਚ ਡੇਂਗੂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ 1200 ਬੈਡ ਰਾਖਵੇਂ ਰੱਖੇ ਹਨ, ਡੇਂਗੂ ਟੈਸਟਿੰਗ 'ਚ 10 ਗੁਣਾ ਵਾਧਾ ਕੀਤਾ ਗਿਆ ਹੈ ਤੇ ਇਕੱਲੇ ਆਮ ਆਦਮੀ ਕਲੀਨਿਕਾਂ 'ਚ ਹੀ 30000 ਟੈਸਟ ਹੋਏ ਹਨ ਅਤੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡੇਂਗੂ ਦੇ ਮੁਫ਼ਤ ਇਲਾਜ ਸਮੇਤ 12000 ਰੁਪਏ ਦੀ ਸਿੰਗਲ ਡੋਜ਼ ਪਲੇਟਲੈਟ ਕਿੱਟ ਵੀ ਮੁਫ਼ਤ ਮੁਹੱਈਆ ਕਰਵਾਈ ਗਈ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ 2300 ਸਾਂਝੀਆਂ ਟੀਮਾਂ ਦਾ ਗਠਨ ਕਰਕੇ ਮੱਛਰਾਂ ਦੀ ਪ੍ਰਜਣਨ ਚੈਕ ਕਰਨ ਲਈ 1500 ਬ੍ਰੀਡਿੰਗ ਚੈਕਰ, 38122 ਟ੍ਰੇਂਡ ਨਰਸਿੰਗ ਸਟੂਡੈਂਟਸ, 20515 ਆਸ਼ਾ ਵਰਕਰਾਂ ਨੂੰ ਵੀ ਸਿਖਲਾਈ ਦੇ ਕੇ 53 ਲੱਖ ਘਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 11000 ਤੋਂ ਵਧ ਘਰਾਂ 'ਚ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀ ਕਾਰਵਾਈ ਦੀ ਰੀਅਲ ਟਾਈਮ ਮੋਨੀਟਰਿੰਗ ਕੀਤੀ ਜਾ ਰਹੀ ਹੈ। ਪੱਤਰਕਾਰਾਂ ਵੱਲੋਂ ਪ੍ਰਧਾਨ ਮੰਤਰੀ ਦੀ 17 ਜੁਲਾਈ ਨੂੰ ਪੰਜਾਬ ਫੇਰੀ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਵਿਤਕਰਾ ਬੰਦ ਕਰੇ ਅਤੇ ਇਸ ਫੇਰੀ ਤੋਂ ਪਹਿਲਾਂ ਪਿਛਲੇ ਸਾਲ ਆਏ ਹੜ੍ਹ ਪੀੜਤਾਂ ਲਈ ਐਲਾਨੀ ਰਾਸ਼ੀ, ਪੰਜਾਬ ਦੇ ਰੁਕੇ ਦਿਹਾਤੀ ਵਿਕਾਸ ਫੰਡਾਂ ਸਮੇਤ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਘਟਾਏ ਫੰਡ ਤੁਰੰਤ ਜਾਰੀ ਕਰੇ। ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਡਾ. ਅਮਨਦੀਪ ਸਿੰਘ ਬਖ਼ਸ਼ੀ, ਕੈਮਿਸਟ ਐਸੋਸੀਏਸ਼ਨਾਂ ਦੇ ਪ੍ਰਧਾਨ ਗੁਰਸ਼ਰਨ ਸਿੰਘ ਢਿੱਲੋਂ ਤੇ ਗੁਰਜੀਤ ਸਿੰਘ ਲੱਕੀ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਮੇਤ ਡਰੇਨੇਜ, ਸਿੰਚਾਈ, ਜਲ ਸਪਲਾਈ, ਪਸ਼ੂ ਪਾਲਣ ਸਮੇਤ ਹੋਰ ਵਿਭਾਗਾਂ ਨਾਲ ਹੜ੍ਹਾਂ ਤੋਂ ਬਚਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੈਠਕ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਪੁਖ਼ਤੇ ਕਰ ਲਏ ਹਨ ਤੇ ਹੜ੍ਹ ਕੰਟਰੋਲ ਰੂਮ 0175-2350550 ਤੇ 2385550 ਨਿਰੰਤਰ ਕਾਰਜਸ਼ੀਲ ਹੈ ਤੇ ਜ਼ਿਲ੍ਹੇ 'ਚ ਪਹਿਲੀ ਵਾਰ ਇੱਕ ਵਟਸਐਪ ਨੰਬਰ ਵੀ ਜਲਦੀ ਜਾਰੀ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਨਦੀਆਂ 'ਚ ਬੂਟੀ ਦੀ ਸਫ਼ਾਈ ਦਾ ਆਡਿਟ ਵੀ ਹੋਵੇਗਾ ਤੇ ਇਸ ਨੂੰ ਦੁਬਾਰਾ ਕੱਢਣ ਲਈ ਪੱਕੇ ਤੌਰ 'ਤੇ ਮਸ਼ੀਨਰੀ ਤਾਇਨਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਲੋੜੀਂਦੀਆਂ ਕਿਸ਼ਤੀਆਂ, ਲਾਇਫ ਜੈਕੇਟਸ, ਰੱਸੇ ਤੇ ਹੋਰ ਸਾਜ਼ੋ ਸਮਾਨ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ, ਜਦਕਿ ਨਗਰ ਨਿਗਮ ਪਟਿਆਲਾ ਸਮੇਤ ਹੋਰ ਸ਼ਹਿਰਾਂ ਤੇ ਪਿੰਡਾਂ 'ਚ ਵੀ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣਾਈ ਗਈ ਹੈ। ********

Patiala News


Recommended Posts