ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,   
ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੇ ਅਹੁਦੇਦਾਰਾਂ ਦੀ ਹੋਈ ਚੋਣ
July 17, 2026
Punjabi-Khabran

Dharaledar Bureau / Punjab

(ਪਟਿਆਲਾ)-ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਸਲਾਨਾ ਮੀਟਿੰਗ ਡਾ. ਰਜਨੀਸ਼ ਗੁਪਤਾ (ਪ੍ਰਿੰਸੀਪਲ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ) ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਦੇ ਸਰੀਰਿਕ ਸਿੱਖਿਆ ਨਾਲ ਸਬੰਧਤ ਅਧਿਆਪਕਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਸਰਵ ਸੰਮਤੀ ਨਾਲ ਡਾ. ਰਜਨੀਸ਼ ਗੁਪਤਾ ਜੀ (ਪ੍ਰਿੰਸੀਪਲ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ) ਨੂੰ ਪ੍ਰਧਾਨ , ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਪੀ.ਟੀ.ਆਈ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ) ਨੂੰ ਜ਼ੋਨਲ ਸਕੱਤਰ , ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ, ਸ.ਸ.ਸ.ਸ. ਸ਼ੇਰਮਾਜਰਾ, ਪਟਿਆਲਾ) ਨੂੰ ਸਹਾਇਕ ਜ਼ੋਨਲ ਸਕੱਤਰ, ਸ੍ਰੀ ਬਲਕਾਰ ਸਿੰਘ (ਪੀ.ਟੀ.ਆਈ., ਸ.ਹ.ਸ. ਧਬਲਾਨ, ਪਟਿਆਲਾ) ਨੂੰ ਵਿੱਤ ਸਕੱਤਰ, ਸ੍ਰੀਮਤੀ ਜ਼ਾਹਿਦਾ ਕੁਰੈਸ਼ੀ (ਡੀ.ਪੀ.ਈ., ਸ.ਹ.ਸ. ਗਾਂਧੀ ਨਗਰ, ਪਟਿਆਲਾ) ਨੂੰ ਸਹਾਇਕ ਵਿੱਤ ਸਕੱਤਰ ਚੁਣਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਅਨਿਲ ਕੁਮਾਰ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਦਾ ਬ੍ਰਿਟਿਸ਼ ਕੋ ਐਡ ਸਕੂਲ, ਪਟਿਆਲਾ), ਸ੍ਰੀ ਵਿਜੈ ਕੁਮਾਰ (ਡੀ.ਪੀ.ਈ, ਸ.ਹ.ਸ. ਸਨੌਰੀ ਗੇਟ, ਪਟਿਆਲਾ), ਸ੍ਰੀਮਤੀ ਰਾਜਵਿੰਦਰ ਕੌਰ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਸ.ਸ.ਸ.ਸ.ਵਿਕਟੋਰੀਆ ਪਟਿਆਲਾ) ਅਤੇ ਸ੍ਰੀਮਤੀ ਯਾਦਵਿੰਦਰ ਕੌਰ (ਡੀ.ਪੀ.ਈ, ਸ.ਹ.ਸ. ਅਨਾਰਦਾਣਾ ਪਟਿਆਲਾ) ਦੀ ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵਿੱਚ ਬਤੌਰ ਮੈਂਬਰ ਚੋਣ ਕੀਤੀ ਗਈ। ਇਸ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸੁਮਨ ਕੁਮਾਰੀ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਬਲਜਿੰਦਰ ਕੌਰ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀਮਤੀ ਹਰਪਾਲ ਕੌਰ, ਸ੍ਰੀ ਮਨਦੀਪ ਕੁਮਾਰ, ਸ੍ਰੀ ਅਮੋਲਕ ਸਿੰਘ, ਸ੍ਰੀ ਸੁਖਦੀਪ ਸਿੰਘ, ਸ੍ਰੀ ਪਿਯੂਸ਼ ਸ਼ਰਮਾ, ਸ੍ਰੀ ਗੁਰਦੀਪ ਸਿੰਘ, ਸ੍ਰੀ ਭਗਵਤੀ, ਸ੍ਰੀ ਪਰਵੀਨ ਕੁਮਾਰ, ਸ੍ਰੀ ਪਰਦੀਪ ਕੁਮਾਰ, ਅਤੇ ਸ੍ਰੀ ਮਨਪ੍ਰੀਤ ਸਿੰਘ ਸ਼ੇਰਮਾਜਰਾ (ਪ੍ਰੈਸ ਇੰਚਾਰਜ) ਮੌਜੂਦ ਸਨ।

Punjabi Khabran


Recommended Posts