ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 'ਜੀ ਰਾਮ ਜੀ' (g Ram G) ਯੋਜਨਾ ਤਹਿਤ ਪਿੰਡਾਂ ਦੀ ਨੁਹਾਰ ਬਦਲਣ ਲਈ ਅਧਿਕਾਰੀਆਂ ਅਤੇ ਸਰਪੰਚਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
July 20, 2026
Punjabi-Khabran

Dharaledar Bureau / Punjab

ਸੰਗਰੂਰ, 20 ਜੁਲਾਈ: ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਥਾਨਕ ਪੱਧਰ 'ਤੇ ਲੋਕਾਂ ਲਈ ਰੋਜ਼ਗਾਰ ਦੇ ਸਾਧਨ ਵਧਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਿਸ਼ੇਸ਼ ਤੌਰ 'ਤੇ 'ਜੀ ਰਾਮ ਜੀ' (G RAM G) ਯੋਜਨਾ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਸੀ, ਜਿਸ ਵਿੱਚ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡਾਂ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਯੋਜਨਾ ਦੇ ਸੁਚਾਰੂ ਸੰਚਾਲਨ ਲਈ ਮਸਟ ਰੋਲ (Must Roll) ਸਮੇਂ ਸਿਰ ਜਾਰੀ ਕਰਨ ਅਤੇ ਪਿੰਡਾਂ ਵਿੱਚ ਨਿਯਮਤ ਤੌਰ 'ਤੇ ਗ੍ਰਾਮ ਸਭਾਵਾਂ ਕਰਵਾਉਣ ਸਬੰਧੀ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗ੍ਰਾਮ ਸਭਾਵਾਂ ਰਾਹੀਂ ਆਮ ਲੋਕਾਂ ਦੀ ਰਾਏ ਲੈ ਕੇ ਹੀ ਵਿਕਾਸ ਕਾਰਜਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਹੋ ਸਕੇ ਅਤੇ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਆਵੇ। ਅਧਿਕਾਰੀਆਂ ਅਤੇ ਪੰਚਾਇਤ ਪ੍ਰਤੀਨਿਧਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ, "ਸਾਡੀ ਸਰਕਾਰ ਪਿੰਡਾਂ ਦੇ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। 'ਜੀ ਰਾਮ ਜੀ' ਯੋਜਨਾ ਤਹਿਤ ਜਿੱਥੇ ਪਿੰਡਾਂ ਦਾ ਵਿਕਾਸ ਕੀਤਾ ਜਾਵੇ, ਉੱਥੇ ਲੋੜਵੰਦ ਪਰਿਵਾਰਾਂ ਨੂੰ ਰੋਜ਼ਗਾਰ ਗਰੰਟੀ ਤਹਿਤ ਤੈਅ ਦਿਨਾਂ ਦਾ ਰੋਜ਼ਗਾਰ ਦੇਣਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਜੇਕਰ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।" ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਸਾਂਝੇ ਕੰਮਾਂ, ਜਿਵੇਂ ਕਿ ਗਲੀਆਂ-ਨਾਲੀਆਂ, ਪਾਰਕਾਂ, ਸਾਂਝੀਆਂ ਥਾਵਾਂ ਦੇ ਸੁੰਦਰੀਕਰਨ ਅਤੇ ਛੱਪੜਾਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਉਣ। ਮੀਟਿੰਗ ਵਿੱਚ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਸੁਖਚੈਨ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤ ਵਿਭਾਗ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (BDPOs) ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਮਸਟ ਰੋਲ ਜਾਰੀ ਕਰਨ ਵਿੱਚ ਕੋਈ ਦੇਰੀ ਨਾ ਕੀਤੀ ਜਾਵੇ ਅਤੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਇਜਲਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾਵੇ। ਇਸ ਉੱਚ ਪੱਧਰੀ ਸਮੀਖਿਆ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਤੋਂ ਇਲਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ ਜਸਵਿੰਦਰ ਸਿੰਘ ਬੱਗਾ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਇਲਾਕੇ ਦੇ ਹੋਰ ਮੋਹਤਬਰ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Punjabi Khabran


Recommended Posts