ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ
July 20, 2026
Dhuri-News

Dharaledar Bureau / Punjab

ਧੂਰੀ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਚੱਜਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰੇਕ ਯੋਗ ਸ਼ਿਕਾਇਤ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਲੋੜਵੰਦ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਗਗਨ ਜਵੰਧਾ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਸਤਿੰਦਰ ਸਿੰਘ ਛੱਠਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ ਅਤੇ ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।

Dhuri News


Recommended Posts