July 21, 2026
Dharaledar Bureau / Punjab
ਸੁਨਾਮ, 21 ਜੁਲਾਈ ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਪ੍ਰਧਾਨ ਸ਼੍ਰੀ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਸ਼੍ਰੀ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਸ਼੍ਰੀਮਤੀ ਮੀਨਾ ਰਾਣੀ ਨੇ ਅੱਜ ਨਗਰ ਕੌਂਸਲ ਦਫ਼ਤਰ ਸੁਨਾਮ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਵਿਸ਼ੇਸ਼ ਹਾਜ਼ਰੀ ਵਿੱਚ ਰਸਮੀ ਤੌਰ 'ਤੇ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਪੱਤਰਕਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਸੁਨਾਮ ਦੇ ਦੇ ਲੋਕਾਂ ਨੇ ਨਵੀਂ ਟੀਮ ਉੱਤੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਮੁੱਖ ਜ਼ਿੰਮੇਵਾਰੀ ਸ਼ਹਿਰ ਵਾਸੀਆਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਜਿਵੇਂ ਕਿ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟ੍ਰੀਟ ਲਾਈਟਾਂ, ਸਾਫ਼-ਸਫ਼ਾਈ, ਕੂੜਾ ਕਰਕਟ ਦੀ ਚੁਕਾਈ ਅਤੇ ਯੋਜਨਾਬੱਧ ਵਿਕਾਸ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣਾ ਹੈ। ਸ਼੍ਰੀ ਅਮਨ ਅਰੋੜਾ ਨੇ ਆਪਣਾ ਸੰਕਲਪ ਦੋਹਰਾਉਂਦਿਆਂ ਕਿਹਾ, "ਮੇਰਾ ਸੁਪਨਾ ਹੈ ਕਿ ਸੁਨਾਮ ਸ਼ਹਿਰ ਪੰਜਾਬ ਦੇ ਸਾਰੇ ਸ਼ਹਿਰਾਂ ਨਾਲੋਂ ਸੋਹਣਾ, ਬਿਹਤਰ ਅਤੇ ਵਧੀਆ ਪ੍ਰਬੰਧਨ ਵਾਲਾ ਸ਼ਹਿਰ ਬਣੇ। ਇੱਥੋਂ ਦਾ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਇਮਾਨਦਾਰ ਹੋਵੇਗਾ।" ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ, ਜਿਵੇਂ ਕਿ ਬੱਸ ਅੱਡਾ ਅਤੇ ਹੋਰ ਵੱਡੇ ਪ੍ਰੋਜੈਕਟ ਆਉਣ ਵਾਲੇ 02 ਤੋਂ 03 ਮਹੀਨਿਆਂ ਵਿੱਚ ਪੂਰੇ ਕਰ ਕੇ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਠੇਕੇਦਾਰਾਂ ਦੀ ਲਾਪਰਵਾਹੀ ਬਾਰੇ ਬੋਲਦਿਆਂ ਮੰਤਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਟੈਂਡਰ ਪ੍ਰਕਿਰਿਆ ਆਨਲਾਈਨ ਹੋਣ ਕਾਰਨ ਠੇਕੇਦਾਰ ਭਾਵੇਂ ਬਾਹਰ ਦਾ ਹੋਵੇ ਜਾਂ ਸਥਾਨਕ, ਪਰ ਕੰਮ 100 ਫ਼ੀਸਦ ਨਿਯਮਾਂ ਅਨੁਸਾਰ ਅਤੇ ਮਿਆਰੀ ਹੋਣਾ ਚਾਹੀਦਾ ਹੈ। ਨਵੀਂ ਟੀਮ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਚੱਲ ਰਹੇ ਸਾਰੇ ਕੰਮਾਂ ਦੀ ਖ਼ੁਦ ਜਾ ਕੇ ਸਮੀਖਿਆ ਕਰਨ। ਲਾਪਰਵਾਹੀ ਜਾਂ ਘਟੀਆ ਸਮੱਗਰੀ ਵਰਤਣ ਵਾਲੇ ਠੇਕੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨੇ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਮੀਡੀਆ ਨੂੰ ਸ਼ਹਿਰ ਦੇ ਜ਼ਿੰਮੇਵਾਰ ਨਾਗਰਿਕ ਵਜੋਂ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਕੋਈ ਕਮੀ-ਪੇਸ਼ੀ ਨਜ਼ਰ ਆਉਂਦੀ ਹੈ, ਤਾਂ ਪਹਿਲਾਂ ਪ੍ਰਸ਼ਾਸਨ ਅਤੇ ਅਹੁਦੇਦਾਰਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਜੇਕਰ ਫਿਰ ਵੀ ਸੁਧਾਰ ਨਾ ਹੋਵੇ, ਤਾਂ ਮੀਡੀਆ ਨੂੰ ਪੂਰਾ ਹੱਕ ਹੈ ਕਿ ਉਹ ਉਸਾਰੂ ਆਲੋਚਨਾ ਕਰੇ। ਇਸ ਮੌਕੇ ਮੀਡੀਆ ਸਲਾਹਕਾਰ ਸ਼੍ਰੀ ਯਸ਼ਪਾਲ ਮੰਗਲਾ ਉਚੇਚੇ ਤੌਰ ਉੱਤੇ ਹਾਜ਼ਰ ਸਨ। ਨਵੇਂ ਬਣੇ ਪ੍ਰਧਾਨ ਸ਼੍ਰੀ ਮਨਪ੍ਰੀਤ ਬਾਂਸਲ ਅਤੇ ਹੋਰਨਾਂ ਅਹੁਦੇਦਾਰਾਂ ਨੇ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਸੁਨਾਮ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਫ਼ਤਰਾਂ ਵਿੱਚ ਬੈਠਣ ਦੀ ਬਜਾਏ ਖ਼ੁਦ ਜਨਤਾ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਪੂਰੀ ਟੀਮ ਇੱਕਜੁੱਟ ਹੋ ਕੇ ਦਿਨ-ਰਾਤ ਮਿਹਨਤ ਕਰੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ। ਇਸ ਮੌਕੇ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਮਹਿੰਦਰ ਸਿੰਘ ਸਿੱਧੂ ਪ੍ਰਧਾਨ ਕਿਸਾਨ ਵਿੰਗ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਵਾਈਸ ਪ੍ਰਧਾਨ, ਮੀਨਾ ਰਾਣੀ ਵਾਈਸ ਪ੍ਰਧਾਨ, ਸਾਬਕਾ ਪ੍ਰਧਾਨ ਨਗਰ ਕੌਂਸਲ ਸੁਨਾਮ ਨਿਸ਼ਾਨ ਸਿੰਘ ਟੋਨੀ ,ਬਾਲ ਕ੍ਰਿਸ਼ਨ, ਮਾਹੀ ਮਹੰਤ ਸਾਰੇ ਐਮਸੀ, ਅਵਤਾਰ ਸਿੰਘ ਈਲਵਾਲ ਚੇ ਮਾਰਕੀਟ ਕਮੇਟੀ ਸੰਗਰੂਰ, ਬਲਵਿੰਦਰ ਸਿੰਘ ਪ੍ਰਧਾਨ ਲੌਂਗੋਵਾਲ, ਸ਼੍ਰੀ ਗੀਤੀ ਮਾਨ ਚੇਅਰਮੈਨ ਮਾਰਕੀਟ ਕਮੇਟੀ ਚੀਮਾ, ਲੱਖੀ ਬਾਂਸਲ ਸੀਨੀਅਰ ਮੀਤ ਪ੍ਰਧਾਨ ਨਗਰ ਕੌਸਨਲ ਚੀਮਾ, ਡਾ. ਗੁਰਪ੍ਰੀਤ ਸਿੰਘ ਬਿਗੜਵਾਲ, ਚੇਅਰਮੈਨ ਬਲਾਕ ਸਮਿਤੀ ਭੁਪਿੰਦਰ ਸੰਘਰੇੜੀ, ਹਰਵਿੰਦਰ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ, ਗੁਰਚਰਨ ਸਿੰਘ ਜਖੇਪਲ ਬਲਾਕ ਪ੍ਰਧਾਨ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ, ਕਰਮਿੰਦਰ ਸਿੰਘ ਟੋਨੀ, ਮਨਿੰਦਰ ਸਿੰਘ ਲਖਮੀਰਵਾਲਾ, ਸਤਗੁਰ ਗੱਗੀ ਨਮੋਲ, ਪਰਮਜੀਤ ਸਿੰਘ ਪੰਮ, ਬਲਜਿੰਦਰ ਨਮੋਲ, ਅਮਰੀਕ ਸਿੰਘ ਧਾਲੀਵਾਲ, ਭਾਨੂ ਪ੍ਰਤਾਪ, ਵਿਸ਼ਾਲ ਕੌਸ਼ਲ ਅਤੇ ਭਾਰੀ ਸੰਖਿਆ ਵਿੱਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਪੰਚ ਸਰਪੰਚ ਹਾਜ਼ਰ ਸਨ। ਸਮਾਗਮ ਵਿੱਚ ਮੰਚ ਸੰਚਾਲਨ ਸ਼੍ਰੀ ਯਸ਼ਪਾਲ ਮੰਗਲਾ ਨੇ ਕੀਤਾ।
Sunam News Sunam Nagar Council Nagar Council Sunam Aman Arora Cabinet Minister Aman Arora Sunam Municipal Council Sunam Civic Body New Team Sunam Nagar Council Charge Assumption Ceremony Punjab Local Body News Punjab Politics Aap Punjab Sunam Latest News