*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਧਾਇਕ ਭਰਾਜ ਵੱਲੋਂ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
July 21, 2026
Punjabi-Khabran

Dharaledar Bureau / Punjab

ਭਵਾਨੀਗੜ੍ਹ, 21 ਜੁਲਾਈ: ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਦੀ ਸਹੂਲਤ ਲਈ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਬਾਜੀਗਰ ਭਾਈਚਾਰੇ ਲਈ ਇਹ ਧਰਮਸ਼ਾਲਾ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਹੋਰ ਭਾਈਚਾਰਕ ਗਤੀਵਿਧੀਆਂ ਲਈ ਵੀ ਲਾਭਦਾਇਕ ਸਾਬਤ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਸ਼੍ਰੀ ਰਾਜੂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕ ਸੇਵਾ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਅਰਮੇਲ ਸਿੰਘ ਮੇਲੀ, ਨਗਰ ਕੌਂਸਲ ਪ੍ਰਧਾਨ ਅਵਤਾਰ ਸਿੰਘ ਤਾਰੀ, ਜਗਤਾਰ ਸਿੰਘ, ਗਰਪ੍ਰੀਤ ਸਿੰਘ ਫੱਗੂਵਾਲ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।

Punjabi Khabran


Recommended Posts