*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਸੰਭਾਵੀ ਹੜ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੀਤੀ ਜਾਵੇਗੀ ਮੌਕ ਡਰਿੱਲ : ਡਾ. ਹਿਮਾਂਸ਼ੂ ਅਗਰਵਾਲ
July 22, 2026
Punjabi-Khabran

Dharaledar Bureau / Punjab

ਪਟਿਆਲਾ, 22 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਨ.ਡੀ.ਆਰ.ਐਫ ਨਾਲ ਮਿਲ ਕੇ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਮੌਕ ਡਰਿੱਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਅੱਜ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਵਿਆਪਕ ਤਿਆਰੀਆਂ ਦਾ ਮੁੜ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ’ਤੇ ਸਰਾਲਾ ਹੈਡ ਅਤੇ ਭਾਖੜਾ ਨਹਿਰ ਦੇ ਕਿਸੇ ਉਚਿਤ ਸਥਾਨ ’ਤੇ ਮੌਕ ਡਰਿੱਲ ਕੀਤੀ ਜਾਵੇਗੀ, ਤਾਂ ਜੋ ਤਿਆਰੀਆਂ ਵਿੱਚ ਜੇਕਰ ਕੋਈ ਕਮੀ ਨਜ਼ਰ ਆਵੇ ਤਾਂ ਉਸ ਨੂੰ ਸਮਾਂ ਰਹਿੰਦੇ ਦੂਰ ਕੀਤਾ ਜਾ ਸਕੇ। ਡਾ. ਹਿਮਾਂਸ਼ੂ ਅਗਰਵਾਲ ਨੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਨ.ਡੀ.ਆਰ.ਐਫ ਦੀ 7ਵੀਂ ਬਟਾਲੀਅਨ ਬਠਿੰਡਾ ਦੇ ਸਬ-ਇੰਸਪੈਕਟਰ ਯੇਤਿੰਦਰ ਸਿੰਘ, ਸਮੂਹ ਐਸ.ਡੀ.ਐਮਜ਼, ਪੁਲਿਸ, ਜ਼ਿਲ੍ਹਾ ਮਾਲ ਅਫ਼ਸਰ ਦਿਵਿਆ ਸਿੰਗਲਾ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਕਾਸ਼ ਅਗਰਵਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਨਦੀਆਂ ਦੀਆਂ ਪਛਾਣ ਕੀਤੀਆਂ ਸੰਵੇਦਨਸ਼ੀਲ ਥਾਵਾਂ ’ਤੇ ਆਉਣ ਵਾਲੀ ਜਲਬੂਟੀ ਅਤੇ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈਦਾ ਕਰਨ ਵਾਲੀਆਂ ਹੋਰ ਵਸਤਾਂ ਨੂੰ ਤੁਰੰਤ ਦੂਰ ਕਰਨ ਲਈ ਲੋੜੀਂਦੀ ਮਸ਼ੀਨਰੀ 24 ਘੰਟੇ ਤਾਇਨਾਤ ਰੱਖੀ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਦੁਹਰਾਇਆ ਕਿ ਜੇਕਰ ਕਿਸੇ ਵਿਭਾਗ ਨੂੰ ਕਿਸੇ ਵੀ ਸਾਜੋ-ਸਮਾਨ ਦੀ ਲੋੜ ਹੈ ਤਾਂ ਉਹ ਤੁਰੰਤ ਮੰਗ ਕਰ ਲਏ, ਪਰ ਹੜ੍ਹਾਂ ਵਰਗੀ ਸਥਿਤੀ ਦੌਰਾਨ ਜੇਕਰ ਕੋਈ ਲੋੜੀਂਦਾ ਸਮਾਨ ਮੌਜੂਦ ਨਾ ਹੋਇਆ ਤਾਂ ਇਸ ਦਾ ਗੰਭੀਰ ਨੋਟਿਸ ਲਿਆ ਜਾਵੇਗਾ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ’ਤੇ ਨੇੜਿਓਂ ਨਿਗਰਾਨੀ ਰੱਖੇਗਾ ਅਤੇ ਮਾਨਸੂਨ ਸੀਜ਼ਨ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੋਈ ਢਿੱਲ ਨਹੀਂ ਵਰਤੇਗਾ। ਉਨ੍ਹਾਂ ਐਸ.ਡੀ.ਐਮਜ਼ ਅਤੇ ਸਮੂਹ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਲੋੜੀਂਦੀਆਂ ਕਿਸ਼ਤੀਆਂ, ਰੱਸੇ, ਲਾਇਫ ਜੈਕੇਟਾਂ, ਗੋਤਾਖੋਰਾਂ ਦੀ ਸੂਚੀ, ਰਾਸ਼ਨ, ਐਮਰਜੈਂਸੀ ਰਾਹਤ ਕੇਂਦਰਾਂ ਅਤੇ ਹੋਰ ਰਾਹਤ ਸਮੱਗਰੀ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਿੱਥੇ ਹੜ੍ਹਾਂ ਵਿੱਚ ਫਸੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਮੋਟਰਬੋਟਾਂ ਅਤੇ ਲਾਇਫ ਜੈਕੇਟਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਉੱਥੇ ਹੀ ਪਸ਼ੂਆਂ ਨੂੰ ਬਚਾਉਣ ਲਈ ਵੱਡੇ ਬੇੜਿਆਂ ਦਾ ਵੀ ਪ੍ਰਬੰਧ ਕਰਕੇ ਰੱਖਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਪਹਿਲਾਂ ਤੋਂ ਪਛਾਣ ਕਰਕੇ ਉੱਥੇ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੀ ਟੀਮਾਂ ਨੂੰ ਤਿਆਰ ਰੱਖਿਆ ਜਾਵੇ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹਦਾਇਤਾਂ ਮੁਤਾਬਕ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।

Punjabi Khabran


Recommended Posts