ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਭੀਖ ਮੰਗਣ ਵਿਰੁੱਧ ਵਿਸ਼ੇਸ਼ ਰੇਡ; ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਮਿਲਿਆ
July 22, 2026
Punjabi-Khabran

Dharaledar Bureau / Punjab

ਧੂਰੀ, 22 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਧੂਰੀ ਸ਼ਹਿਰ ਵਿੱਚ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਬਾਲ ਭੀਖ ਮੰਗਣ ਦੀ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਟੀਮ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੁੱਖ ਬਾਜ਼ਾਰ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਕਿਸੇ ਵੀ ਬੱਚੇ ਨੂੰ ਭੀਖ ਮੰਗਣ ਲਈ ਵਰਤਿਆ ਜਾਂ ਮਜਬੂਰ ਨਾ ਕੀਤਾ ਜਾ ਰਿਹਾ ਹੋਵੇ। ਟੀਮ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਜਾਂ ਭੀਖ ਮੰਗਣ ਲਈ ਵਰਤਿਆ ਜਾਂਦਾ ਨਹੀਂ ਮਿਲਿਆ। ਚੈਕਿੰਗ ਦੌਰਾਨ ਟੀਮ ਨੇ ਦੁਕਾਨਦਾਰਾਂ, ਰਾਹਗੀਰਾਂ ਅਤੇ ਆਮ ਲੋਕਾਂ ਨੂੰ ਬਾਲ ਭੀਖ ਮੰਗਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਦੇ ਪੁਨਰਵਾਸ ਲਈ ਸਬੰਧਤ ਵਿਭਾਗ ਜਾਂ ਚਾਈਲਡ ਹੈਲਪਲਾਈਨ 1098 ਨੂੰ ਸੂਚਿਤ ਕਰਨ ਤਾਂ ਜੋ ਲੋੜਵੰਦ ਬੱਚਿਆਂ ਨੂੰ ਸਰਕਾਰੀ ਯੋਜਨਾਵਾਂ ਅਤੇ ਸੁਰੱਖਿਆ ਸੇਵਾਵਾਂ ਦਾ ਲਾਭ ਮਿਲ ਸਕੇ। ਇਸ ਰੇਡ ਵਿੱਚ ਸ੍ਰੀ ਕਰਮਜੀਤ ਸਿੰਘ (ਸਿੱਖਿਆ ਵਿਭਾਗ), ਸ੍ਰੀ ਰਵੀ ਸ਼ਰਮਾ (ਪੁਲਿਸ ਵਿਭਾਗ), ਸ੍ਰੀ ਜਗਜੀਤ ਸਿੰਘ (ਕਾਂਸਟੇਬਲ), ਡਾ. ਰੋਹਿਤ ਬਰਾਲਾ (ਸਿਹਤ ਵਿਭਾਗ) ਅਤੇ ਸ੍ਰੀਮਤੀ ਜੋਤੀ ਕੌਸ਼ਲ (ਡੀ.ਸੀ.ਪੀ.ਯੂ.) ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਨੇ ਕਿਹਾ ਕਿ ਬਾਲ ਭੀਖ ਮੰਗਣ ਦੀ ਪ੍ਰਥਾ ਨੂੰ ਰੋਕਣ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ।

Punjabi Khabran


Recommended Posts