ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਨਵੇਂ ਰਾਸ਼ਨ ਕਾਰਡ ਬਨਾਉਣ ਤੇ ਮੌਜੂਦਾ ਰਾਸ਼ਨ ਕਾਰਡਾਂ ‘ਚ ਮੈਂਬਰ ਸ਼ਾਮਲ ਕਰਨ ਲਈ ਅਰਜ਼ੀਆਂ 11 ਅਗਸਤ ਤੱਕ ਲਈਆਂ ਜਾਣਗੀਆਂ- ਡਾ. ਰਵਿੰਦਰ ਕੌਰ
July 22, 2026
New-Ration-Card

Dharaledar Bureau / Punjab

ਪਟਿਆਲਾ, 22 ਜੁਲਾਈ: ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਰਵਿੰਦਰ ਕੌਰ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੀਤੇ ਐਲਾਨ ਅਤੇ ਪੰਜਾਬ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ।ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ (ਸੀਐਸਸੀ)ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀਐਸਸੀ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਨੇ ਹੋਰ ਕਿਹਾ ਕਿ ਬਿਨੈਕਾਰ ਆਪਣੀ ਅਰਜ਼ੀ ਖੁੱਦ ਵੀ ਸਿੱਧੇ ਤੌਰ ‘ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ ਅਤੇ 100 ਰੁਪਏ ਪ੍ਰਤੀ ਫਾਰਮ ਫੀਸ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ, ਪਟਿਆਲਾ ਦੇ ਦਫ਼ਤਰ ਦੇ ਕਮਰਾ ਨੰਬਰ ਨੰਬਰ 417, ਏ ਬਲਾਕ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ। ਫਾਰਮ ਸਫਲਤਾਪੂਰਵਕ ਆਨਲਾਇਨ ਜਮ੍ਹਾਂ ਹੋਣ ਤੇ ਬਿਨੇਕਾਰ ਨੂੰ ਉਸਦੇ ਮੋਬਾਇਲ ਨੰਬਰ ‘ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅਰਜੀਆਂ ਮਿਤੀ 22. ਜੁਲਾਈ 2026 ਤੋਂ ਲੈਕੇ 11 ਅਗਸਤ 2026 ਦੌਰਾਨ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੇਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਇਨ ਵਿਧੀ ਰਾਹੀਂ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ ਵਿਖੇ ਜਾਂ ਆਫਲਾਇਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਪਟਿਆਲਾ ਦੇ ਦਫਤਰ ਵਿੱਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ। ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਪਟਿਆਲਾ ਦਫ਼ਤਰ (ਮੋਬਾਇਲ ਨੰਬਰ 94655-24655, 95929-92726, 97791-41428, 94175-43643, 84271-00229, 95692-70956, 98782-00096, 98551-26274, 94652-24234, 81958-17769, 89686-00493, 98148-55233, 98884-91665, 70094-88358, 97791-41552) ਜਾਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ।

New Ration Card


Recommended Posts