July 23, 2026
Dharaledar Bureau / Punjab
ਸੰਗਰੂਰ, 23 ਜੁਲਾਈ: ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਕਲਾਂ, ਨਕਟੇ ਅਤੇ ਹਰਦਿੱਤਪੁਰਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਦਿਆਂ ਇਲਾਕਾ ਨਿਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਤੁਰੰਤ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ ਹੋ ਰਿਹਾ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤੇਜ਼ੀ ਨਾਲ ਸੰਭਵ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਵਿਧਾਇਕ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਲਕੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ 'ਤੇ ਹੋਰ ਅੱਗੇ ਲਿਜਾਇਆ ਜਾਵੇਗਾ। ਇਸ ਮੌਕੇ ਸੰਮਤੀ ਮੈਂਬਰ ਵਿਕਰਮ ਨਕਟੇ, ਲਖਵਿੰਦਰ ਫੱਗੂਵਾਲਾ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ, ਜੱਸਾ ਭੜੋ, ਰਣਬੀਰ ਨਦਾਮਪੁਰ, ਬਬਲਾ ਬਾਲਦ, ਗੁਰਪ੍ਰੀਤ ਬਾਲਦ, ਸੁਖਮਨ ਬਾਲਦ, ਸਮੂਹ ਸਰਪੰਚ ਤੇ ਪੰਚਾਇਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Narendra Kaur Bharaj Mla Narendra Kaur Bharaj Punjab Government Punjab Public Grievances Timely Resolution Of Public Issues Punjab Governance Citizen Services Punjab Public Welfare Punjab Punjab Development Good Governance Punjab Aap Punjab Punjab Adminis