ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
*ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਲਈ ਕਰੀਬ 09 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ; ਬਹੁਤ ਜਲਦ ਤਿਆਰ ਹੋਵੇਗੀ ਉਸਾਰੀ ਅਧੀਨ ਇਮਾਰਤ: ਹਰਪਾਲ ਸਿੰਘ ਚੀਮਾ*
July 23, 2026
Punjabi-Khabran

Dharaledar Bureau / Punjab

ਦਿੜ੍ਹਬਾ, 23 ਜੁਲਾਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕੀਤੇ ਜਾ ਰਹੇ ਸੁਧਾਰਾਂ ਦੇ ਮੱਦੇਨਜ਼ਰ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਤੇ ਲਗਾਤਾਰ ਬਣਾਏ ਜਾ ਰਹੇ ਹਨ ਅਤੇ ਉਹਨਾਂ ਦੀਆਂ ਇਮਾਰਤਾਂ ਵੀ ਮਾਡਰਨ ਤਰੀਕੇ ਨਾਲ ਬਣਾਈਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਦੀ ਤਿੰਨ ਮੰਜ਼ਿਲਾਂ ਇਮਾਰਤ ਦੀ ਉਸਾਰੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 09 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਲਈ ਹੁਣ ਤਕ ਕਰੀਬ 12 ਕਰੋੜ ਦੇ ਕਰੀਬ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਦੀ ਇਮਾਰਤ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ। ਇਸ ਤੋਂ ਪਹਿਲਾਂ 02 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਸੀ, ਜਿਸ ਨਾਲ ਇਮਾਰਤ ਦਾ ਕੰਮ ਚੱਲ ਰਿਹਾ ਹੈ ਅਤੇ ਹੁਣ ਵਿਭਾਗ ਵੱਲੋਂ 09.13 ਕਰੋੜ ਦੀ ਦੂਜੀ ਕਿਸ਼ਤ ਵੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇਸ ਇਮਾਰਤ ਦੇ ਬਣਨ ਨਾਲ ਸਕੂਲ ਦੇ ਵਿਦਿਆਰਥੀਆਂ ਲਈ ਪੜ੍ਹਾਈ ਦਾ ਇੱਕ ਵਧੀਆ ਅਤੇ ਸੁਖਾਵਾਂ ਮਾਹੌਲ ਤਿਆਰ ਹੋਵੇਗਾ, ਜਿਸ ਨਾਲ ਉਹਨਾਂ ਦੀ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੀ ਨੀਂਹ ਮਜ਼ਬੂਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਵੱਲ ਉਚੇਚਾ ਧਿਆਨ ਦੇ ਰਹੀ ਹੈ, ਜਿਸ ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਬਜਟ ਵਧਾਇਆ ਗਿਆ ਹੈ। ਸਕੂਲਾਂ ਦੀਆਂ ਨਵੀਆਂ ਇਮਾਰਤਾਂ ਅਤੇ ਚਾਰਦਿਵਾਰੀ ਤੋਂ ਇਲਾਵਾ ਸਾਇੰਸ ਲੈਬ, ਅਤੇ ਹੋਰ ਜ਼ਰੂਰੀ ਸਮਾਨ ਮਹੱਈਆ ਕੀਤਾ ਜਾ ਰਿਹਾ ਹੈ। ਸਕੂਲਾਂ ਅੰਦਰ ਸਮਾਰਟ ਕਲਾਸਾਂ ਬਣਾ ਕੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਮੁਕਾਬਲੇ ਲਈ ਖੜੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਕੀਤੇ ਯਤਨਾਂ ਸਦਕਾ ਇਸ ਵਾਰ 700 ਤੋਂ ਵੱਧ ਵਿਦਿਆਰਥੀਆਂ ਨੇ ਨੀਟ ਦਾ ਟੈਸਟ ਪਾਸ ਕੀਤਾ ਹੈ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਵਿੱਚ ਵੀ ਪ੍ਰਾਪਤੀਆਂ ਕਰ ਕੇ ਸਰਕਾਰੀ ਸਕੂਲਾਂ ਦੇ ਉੱਚੇ ਚੁੱਕੇ ਮਿਆਰ ਦਾ ਸਬੂਤ ਦਿੱਤਾ ਹੈ। ਕੈਪਸ਼ਨ: ਦਿੜ੍ਹਬਾ ਵਿਖੇ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਦੀ ਉਸਾਰੀ ਅਧੀਨ ਇਮਾਰਤ।

Punjabi Khabran


Recommended Posts