ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
. ਘਨੌਰ ਅਤੇ ਦੁਧਨਸਾਧਾਂ ਵਿਖੇ ਐਨ.ਡੀ.ਆਰ.ਐਫ ਟੀਮ ਵੱਲੋਂ ਕਰਵਾਈ ਗਈ ਮੌਕ ਡਰਿੱਲ
July 23, 2026
Punjabi-Khabran

Dharaledar Bureau / Punjab

ਘਨੌਰ/ ਦੁਧਨਸਾਧਾਂ/ਪਟਿਆਲਾ, 23 ਜੁਲਾਈ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅੱਜ ਸਰਾਲਾ ਹੈਡ ਘੱਗਰ, ਘਨੌਰ ਅਤੇ ਦੁਧਨਸਾਧਾਂ ਵਿਖੇ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਰਾਜਪੁਰਾ ਦੇ ਐਸ ਡੀ ਐਮ ਰਵਿੰਦਰ ਸਿੰਘ ਅਤੇ ਐਸ ਡੀ ਐਮ ਦੁਧਨਸਾਧਾਂ ਹਰਜੋਤ ਕੌਰ ਵੀ ਮੌਜੂਦ ਸਨ। ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ. ਦੀ ਟੀਮ ਨੇ ਹੜ੍ਹਾਂ ਸਮੇਂ ਕੀਤੇ ਜਾਣ ਵਾਲੇ ਬਚਾਅ ਕਾਰਜਾਂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ, ਰਾਹਤ ਕਾਰਜਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ। ਟੀਮ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਮਸ਼ੀਨਰੀ ਅਤੇ ਮਾਹਿਰ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ। ਇਸ ਮੌਕੇ ਮਾਲ ਵਿਭਾਗ, ਡਰੇਨ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਮੌਕ ਡਰਿੱਲ ਵਿੱਚ ਭਾਗ ਲਿਆ। ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਬਣਾ ਕੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਣ ਸਬੰਧੀ ਸਿਖਲਾਈ ਦਿੱਤੀ ਗਈ। ਮੌਕ ਡਰਿੱਲ ਦੌਰਾਨ ਪਿੰਡ ਵਾਸੀਆਂ ਨੂੰ ਵੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਹੜ੍ਹ ਵਰਗੀ ਸਥਿਤੀ ਪੈਦਾ ਹੋਣ 'ਤੇ ਘਬਰਾਉਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਸੁਰੱਖਿਅਤ ਥਾਵਾਂ 'ਤੇ ਜਾਣ ਅਤੇ ਐਮਰਜੈਂਸੀ ਸੇਵਾਵਾਂ ਨਾਲ ਸੰਪਰਕ ਬਣਾਈ ਰੱਖਣ ਨਾਲ ਜਾਨ-ਮਾਲ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਦਾ ਮੁੱਖ ਉਦੇਸ਼ ਸੰਭਾਵੀ ਆਫ਼ਤਾਂ ਲਈ ਪਹਿਲਾਂ ਤੋਂ ਤਿਆਰੀ ਨੂੰ ਮਜ਼ਬੂਤ ਕਰਨਾ, ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਆਮ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਜਾਗਰੂਕ ਕਰਨਾ ਹੈ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਐਨ ਡੀ ਆਰ ਐੱਫ ਦੇ ਸਤਵੀਂ ਬਟਾਲੀਅਨ ਬਠਿੰਡਾ ਦੇ ਸਬ ਇੰਸਪੈਕਟਰ ਯੇਤੀਂਦਰ ਸਿੰਘ , ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਵੀ ਮੌਜੂਦ ਸਨ।

Punjabi Khabran


Recommended Posts