*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸਵਰਗੀ ਐਡਵੋਕੇਟ ਡਿੰਪਲ ਖੱਤਰੀ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ: ਕੋਹਲੀ
July 23, 2026
Punjabi-Khabran

Dharaledar Bureau / Punjab

ਪਟਿਆਲਾ 23 ਜੁਲਾਈ: ਸਵਰਗੀ ਐਡਵੋਕੇਟ ਡਿੰਪਲ ਖੱਤਰੀ ਦੇ ਨਾਮ 'ਤੇ ਸੜਕ ਦਾ ਨਾਮ ਰੱਖਣ ਲਈ ਪਟਿਆਲਾ (ਸ਼ਹਿਰੀ) ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਜੀਨਗਰ ਸਮਾਜ ਦੀ ਮੰਗ ਨੂੰ ਅੱਗੇ ਵਧਾਉਂਦੇ ਹੋਏ ਨਗਰ ਨਿਗਮ ਦੇ ਮੇਅਰ ਅਤੇ ਨਿਗਮ ਕਮਿਸ਼ਨਰ ਨੂੰ ਮਤਾ ਪਾਸ ਕਰਨ ਲਈ ਕਿਹਾ ਹੈ। ਸਵਰਗੀ ਐਡਵੋਕੇਟ ਡਿੰਪਲ ਖੱਤਰੀ ਦੇ ਪਰਿਵਾਰ ਅਤੇ ਜੀਨਗਰ ਸਮਾਜ ਵੱਲੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਸੀ, ਜਿਸ ਵਿੱਚ ਤੋਪਖਾਨਾ ਗੇਟ ਤੋਂ ਲੈ ਕੇ ਸ਼੍ਰੀ ਬਾਬਾ ਰਾਮਦੇਵ ਚੌਂਕ ਤੱਕ ਜਾਂਦੀ ਮੁੱਖ ਸੜਕ ਦਾ ਨਾਮ "ਐਡਵੋਕੇਟ ਡਿੰਪਲ ਖੱਤਰੀ ਮਾਰਗ" ਰੱਖਣ ਦੀ ਪੁਰਜ਼ੋਰ ਅਪੀਲ ਕੀਤੀ ਗਈ ਸੀ। ਜੀਨਗਰ ਸਮਾਜ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਐਡਵੋਕੇਟ ਡਿੰਪਲ ਖੱਤਰੀ ਨੇ ਇਲਾਕੇ ਦੇ ਲੋਕਾਂ ਅਤੇ ਸਮਾਜ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ ਹੈ, ਜਿਸ ਕਾਰਨ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਡੂੰਘਾ ਸਤਿਕਾਰ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਦੇ ਮੇਅਰ ਨੂੰ ਲਿਖੇ ਆਪਣੇ ਸਿਫ਼ਾਰਸ਼ੀ ਪੱਤਰ ਵਿੱਚ ਇਸ ਮੰਗ ਦੀ ਅਹਿਮੀਅਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ "ਇਹ ਮੰਗ ਕੇਵਲ ਜੀਨਗਰ ਸਮਾਜ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਪੂਰੇ ਪਟਿਆਲਾ ਸ਼ਹਿਰ ਵਾਸੀਆਂ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਐਡਵੋਕੇਟ ਡਿੰਪਲ ਖੱਤਰੀ ਨੇ ਸਮਾਜ ਭਲਾਈ ਅਤੇ ਨਿਆਂ ਦੇ ਖੇਤਰ ਵਿੱਚ ਜੋ ਕਾਰਜ ਕੀਤੇ ਹਨ, ਉਹ ਹਮੇਸ਼ਾ ਯਾਦ ਰੱਖੇ ਜਾਣਗੇ।" ਵਿਧਾਇਕ ਕੋਹਲੀ ਨੇ ਨਗਰ ਨਿਗਮ ਮੇਅਰ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੇ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਇਸ ਮਤੇ ਨੂੰ ਪਹਿਲ ਦੇ ਆਧਾਰ 'ਤੇ ਰੱਖ ਕੇ ਜਲਦ ਤੋਂ ਜਲਦ ਮਨਜ਼ੂਰੀ ਦਿੱਤੀ ਜਾਵੇ, ਤਾਂ ਜੋ ਇਸ ਸੜਕ ਦਾ ਨਾਮਕਰਨ ਸਰਕਾਰੀ ਤੌਰ 'ਤੇ ਅਮਲ ਵਿੱਚ ਲਿਆਂਦਾ ਜਾ ਸਕੇ। ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਸੜਕ ਦਾ ਨਾਮ ਐਡਵੋਕੇਟ ਡਿੰਪਲ ਖੱਤਰੀ ਦੇ ਨਾਮ 'ਤੇ ਰੱਖਣਾ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਨੂੰ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਫੈਸਲੇ ਨਾਲ ਨਾ ਕੇਵਲ ਜੀਨਗਰ ਸਮਾਜ ਵਿੱਚ ਖੁਸ਼ੀ ਦੀ ਲਹਿਰ ਹੈ, ਸਗੋਂ ਇਲਾਕਾ ਨਿਵਾਸੀ ਵੀ ਵਿਧਾਇਕ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਮਤਾ ਪਾਸ ਹੁੰਦੇ ਹੀ ਇਸ ਸੜਕ 'ਤੇ ਨਵੇਂ ਨਾਮ ਦੇ ਬੋਰਡ ਲਗਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।

Punjabi Khabran


Recommended Posts