ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਵਿਧਾਇਕ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
July 25, 2026
Punjabi-Khabran

Dharaledar Bureau / Punjab

ਸੰਗਰੂਰ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਕਿਸਾਨਾਂ ਨੂੰ ਸਿੰਚਾਈ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਰੂਪਾਹੇੜੀ ਵਿਖੇ ਮੋਘਾ ਨੰਬਰ 44550/ਆਰ ਅਧੀਨ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਪ੍ਰੋਜੈਕਟ ਦੀ ਲਾਗਤ 18.16 ਲੱਖ ਰੁਪਏ ਹੈ। ਇਸ ਤਹਿਤ 48.98 ਹੈਕਟੇਅਰ ਖੇਤੀਯੋਗ ਰਕਬੇ ਨੂੰ ਸਿੰਚਾਈ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਪਿੰਡ ਦੇ ਕਰੀਬ 27 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਪਾਣੀ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟਾਂ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੋਵੇਗੀ, ਸਗੋਂ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ ਅਤੇ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ, ਪਾਣੀ ਦੀ ਬੇਲੋੜੀ ਬਰਬਾਦੀ ਰੁਕੇਗੀ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫ਼ੀਸਦੀ ਤੱਕ ਬੱਚਤ ਸੰਭਵ ਹੋਵੇਗੀ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਪੰਜਾਬ ਲਈ ਇੱਕ ਵੱਡੀ ਚੁਣੌਤੀ ਹੈ। ਇਸ ਲਈ ਹਰ ਕਿਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਟਿਊਬਵੈੱਲਾਂ 'ਤੇ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਪਾਣੀ ਦੀ ਸੰਭਾਲ ਕਰਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਅਨਮੋਲ ਕੁਦਰਤੀ ਸਰੋਤ ਸੁਰੱਖਿਅਤ ਰਹੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ, ਖੇਤੀ ਨੂੰ ਲਾਭਕਾਰੀ ਬਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਵਰਗੇ ਪ੍ਰੋਜੈਕਟ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ। ਇਸ ਮੌਕੇ ਮਨਦੀਪ ਰੂਪਾਹੇੜੀ, ਸੂਰਾਜ ਖਾਨ, ਜੱਗੂ ਸਾਰੋ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਪਿੰਡ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Punjabi Khabran


Recommended Posts