*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ
July 25, 2026
Ek-Shaam-Bhagwan-Shiv-Ke-Naam-Lo

Dharaledar Bureau / Punjab

ਪਟਿਆਲਾ, 25 ਜੁਲਾਈ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼ਿਵ ਜੀ ਦੀ ਮਹਿਮਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ 28 ਜੁਲਾਈ ਨੂੰ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਨਾਲ ਸਬੰਧਤ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਹਰ ਵਿਭਾਗ ਨੂੰ ਆਪਣੀਆਂ ਜ਼ਿੰਮੇਵਾਰੀਆਂ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਰੱਖਿਆ, ਟ੍ਰੈਫ਼ਿਕ ਪ੍ਰਬੰਧਨ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਪਾਰਕਿੰਗ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਮਾਗਮ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, ਆਵਾਜਾਈ ਦੀ ਸੁਚਾਰੂ ਵਿਵਸਥਾ, ਮੈਡੀਕਲ ਟੀਮਾਂ ਦੀ ਤਾਇਨਾਤੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਮਾਗਮ ਸ਼ਾਂਤੀਪੂਰਨ ਅਤੇ ਸਫ਼ਲਤਾਪੂਰਵਕ ਸੰਪੰਨ ਹੋ ਸਕੇ। ਇਸ ਮੌਕੇ ਜੁਆਇੰਟ ਕਮਿਸ਼ਨਰ ਹਰਜੋਤ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਰੀਤ ਰਾਣਾ, ਸਿਵਿਲ ਸਰਜਨ ਸ਼ੈਲੀ ਜੇਟਲੀ , ਐਸ ਪੀ ਪਲਵਿੰਦਰ ਸਿੰਘ ਚੀਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Ek Shaam Bhagwan Shiv Ke Naam Lord Shiva Religious Event Shiva Devotional Program Shiva Bhajan Sandhya Lord Shiva Event Hindu Religious Gathering Spiritual Event Shiva Devotees Religious Celebration Devotional Night Temple Event Cultural And Religious Pro


Recommended Posts