July 25, 2026
Dharaledar Bureau / Punjab
ਧੂਰੀ, 25 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਬੱਲਮਗੜ੍ਹ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਸੁਣਿਆ। ਉਨ੍ਹਾਂ ਮੌਕੇ 'ਤੇ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਹਰੇਕ ਜਾਇਜ਼ ਮੰਗ ਅਤੇ ਸ਼ਿਕਾਇਤ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਦਕਿ ਜਿਹੜੇ ਮਾਮਲੇ ਉੱਚ ਪੱਧਰ ਨਾਲ ਸਬੰਧਤ ਸਨ, ਉਨ੍ਹਾਂ ਨੂੰ ਵੀ ਤੁਰੰਤ ਸਬੰਧਤ ਵਿਭਾਗਾਂ ਕੋਲ ਭੇਜਣ ਲਈ ਕਿਹਾ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। 'ਲੋਕ ਮਿਲਣੀ' ਵਰਗੇ ਉਪਰਾਲਿਆਂ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਸਿੱਖਿਆ, ਸਿਹਤ, ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਸਮੱਸਿਆ ਸਬੰਧੀ ਬਿਨਾਂ ਝਿਜਕ ਆਪਣੇ ਨੁਮਾਇੰਦਿਆਂ ਜਾਂ ਪ੍ਰਸ਼ਾਸਨ ਨਾਲ ਸੰਪਰਕ ਕਰਨ। ਇਸ ਮੌਕੇ ਕੌਂਸਲਰ ਪੁਸ਼ਪਿੰਦਰ ਸ਼ਰਮਾ ਧੂਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਬਲਾਕ ਪ੍ਰਧਾਨ ਸੁਖਦੇਵ ਸਿੰਘ, ਸੁਰਿੰਦਰ ਸਿੰਘ ਬੱਲਮਗੜ੍ਹ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Dalvir Singh Dhillon Chairman Dalvir Singh Dhillon Public Grievance Meeting Public Interaction Village Development Citizen Grievances Rural Development Punjab Punjab Government Community Outreach Public Hearing Punjab News Sangrur News Local Administratio