ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਸਿੰਘ ਕੋਹਲੀ
July 27, 2026
Aap-Patiala-Development-Projects

Dharaledar Bureau / Punjab

ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਅੱਜ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ। ਇਸ ਮੌਕੇ ਐਕਸੀਅਨ ਨਰਾਇਣ ਦਾਸ, ਕੌਂਸਲਰ ਹਰਪ੍ਰੀਤ ਸਿੰਘ (ਵਾਰਡ ਨੰਬਰ 36), ਜੋਗਿੰਦਰ ਸਿੰਘ (ਪ੍ਰਧਾਨ, ਛੋਟਾ ਅਰਾਈ ਮਾਜਰਾ), ਬਲਰਾਮ ਕੁਮਾਰ, ਬੰਟੀ, ਰਜਿੰਦਰ, ਸੰਜੂ, ਜਗਤਾਰ, ਮਨਿੰਦਰ ਸਿੰਘ, ਪ੍ਰੀਤਕਮਲ ਸਿੰਘ, ਜੱਗਾ ਅਤੇ ਵਿਜੇ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Aap Patiala Development Projects Patiala Ajitpal Singh Kohli Patiala Mla Punjab News Road Inauguration Patiala


Recommended Posts