July 27, 2026
Dharaledar Bureau / Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਸਲੇਮਪੁਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਯੋਗ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਵਰਗੇ ਪ੍ਰੋਗਰਾਮਾਂ ਰਾਹੀਂ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਤ ਹੋਇਆ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ। ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹਰ ਵਰਗ ਦੀ ਭਲਾਈ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਠਾਏ ਗਏ ਹਰ ਜਾਇਜ਼ ਮਸਲੇ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਘਨੌਰੀ ਕਲਾਂ ਅਮ੍ਰਿਤਪਾਲ ਸਿੰਘ, ਸਰਪੰਚ ਮਨਪ੍ਰੀਤ ਸ਼ਰਮਾ, ਸਰਪੰਚ ਭੀਮ ਸਿੰਘ, ਪੰਚ ਹਰਮੇਲ ਸਿੰਘ, ਜਗਤਾਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
Kulwant Singh Pandori Dalvir Singh Dhillon Lok Milni Salempur Village Public Grievance Meeting Rural Development Punjab Aap Punjab Punjab News Constituency Development Public Outreach Program