ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ
July 27, 2026
Punjabi-Khabran

Dharaledar Bureau / Punjab

ਪਟਿਆਲਾ, 27 ਜੁਲਾਈ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇਲ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜੁਲਾਈ ਨੂੰ 1999 ਦੀ ਕਾਰਗਿਲ ਯੁੱਧ ਵਿਚ ਭਾਰਤ ਦੀ ਪਾਕਿਸਤਾਨ ਉੱਤੇ ਹੋਈ ਫੈਸਲਾਕੁੰਨ ਜਿੱਤ ਦੀ ਯਾਦ ਨੂੰ ਤਾਜਾ ਰੱਖਣ ਲਈ ਸਮਾਗਮ ਕੀਤਾ ਗਿਆ ਅਤੇ ਯੁੱਧ ਵਿਚ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਸ਼ਰਧਾਂਜਲੀ ਦਿਤੀ ਗਈ। ਅਜਿਹੇ ਸਮਾਗਮਾਂ ਨਾਲ ਸੈਨਿਕਾਂ ਵਿਚ ਦੇਸ ਦੀਆ ਸਰਹੱਦਾਂ ਦੀ ਰਖਿਆ ਸੁਰਖਿਆ ਕਰਨ ਲਈ ਇਕ ਨਵਾਂ ਜੋਸ਼, ਜਜਬਾ ਅਤੇ ਉਤਸ਼ਾਹ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਾਰਜ ਨਿਸਚੇ ਹੀ ਸ਼ਲਾਘਾਯੋਗ ਹਨ ਪਰੰਤੂ ਇਥੇ ਇਹ ਵੀ ਯਾਦ ਰਖਣ ਦੀ ਲੋੜ ਹੈ ਕਿ ਜੰਗਾਂ-ਯੁੱਧਾਂ ਵਿਚ ਸ਼ਹੀਦ ਹੋਏ ਜਾਂ ਅਪੰਗ ਹੋਕੇ ਸਰੀਰਕ ਤੌਰ ਉੱਤੇ ਨਿਕਾਰਾ ਹੋਏ ਅਤੇ ਸਾਬਕਾ ਸੈਨਿਕਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਖਾਸ ਕਰਕੇ ਵੀਰ ਨਾਰੀਆਂ (ਵਿਧਵਾਵਾਂ) ਨੂੰ ਇਨਸਾਫ ਪ੍ਰਾਪਤੀ ਲਈ ਬਹੁਤ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਿਲ੍ਹਾ ਸੈਨਿਕ ਭਲਾਈ ਬੋਰਡ ਅਤੇ ਹੋਰ ਕਈ ਅਦਾਰੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਾਰਜਸ਼ੀਲ ਹਨ ਪਰੰਤੂ ਲਾਲ ਫੀਤਾਸ਼ਾਹੀ ਅਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਉਨ੍ਹਾਂ ਸਾਬਕਾ ਜਾਂ ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਰਕਾਰ ਸੈਨਿਕਾਂ ਦੀਆਂ ਕਠਿਨਾਈਆਂ ਦੇ ਹੱਲ ਲਈ ਠੋਸ ਕਦਮ ਚੁੱਕੇ ਤਾਂ ਜੋ ਵੀਰ ਸੈਨਿਕਾਂ/ਅਫਸਰਾਂ ਦਾ ਮਨੋਬਲ, ਜੋਸ਼ ਅਤੇ ਜਜਬਾ ਹੋਰ ਮਜਬੂਤ ਹੋ ਸਕੇ। ਫੋਟੋ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ।

Punjabi Khabran


Recommended Posts