ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪਟਿਆਲਾ ਦਿਹਾਤੀ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਅਜਨੋਦਾ ਦੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ।
July 28, 2026
Punjabi-Khabran

Dharaledar Bureau / Patiala

ਪਟਿਆਲਾ 28 ਜੁਲਾਈ, ਅੱਜ ਪਟਿਆਲਾ ਦਿਹਾਤੀ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਅੱਜਨੌਦਾ ਦੇ ਸਰਪੰਚ ਮਨਜਿੰਦਰ ਸਿੰਘ ,ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਐਮਐਲਏ ਦਿਹਾਤੀ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ, ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਅਤੇ ਹਰਪਾਲ ਸਿੰਘ ਵਿਰਕ ਪਾਰਟੀ ਦਿਹਾਤੀ ਪ੍ਰਧਾਨ ਅਤੇ ਪਟਿਆਲਾ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਨੇ ਉਹਨਾਂ ਨੂੰ ਫੁੱਲਾਂ ਦੇ ਹਾਰ ਅਤੇ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਸਿਹਤ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡ ਅਜਨੋਦਾ ਦੀ ਤਰੱਕੀ ਲਈ ਵੱਧ ਤੋਂ ਵੱਧ ਫੰਡ ਅਤੇ ਸਹਿਯੋਗ ਦਿੱਤਾ ਜਾਵੇਗਾ। ਮਨਜਿੰਦਰ ਸਿੰਘ ਸਰਪੰਚ ਨੇ ਵੀ ਸਿਹਤ ਮੰਤਰੀ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਪ੍ਰਤੀ ਵਫਾਦਾਰ ਹੋ ਕੇ ਪਾਰਟੀ ਦੀ ਬੇਹਤਰੀ ਲਈ ਕੰਮ ਕਰਨਗੇ। ਇਸ ਮੌਕੇ ਪਾਰਟੀ ਆਗੂ ਜੈ ਸ਼ੰਕਰ ਸ਼ਰਮਾ, ਅਮਨਦੀਪ ਸਿੰਘ ਭੁੱਲਰ, ਡਾਕਟਰ ਹੇਮਰਾਜ ਅਜਨੋਦਾ, ਚੇਅਰਮੈਨ ਗੁਰੂ ਵਿੰਦਰ ਸਿੰਘ ਕਸਿਆਣਾ, ਸਰਪੰਚ ਪ੍ਰਿਤਪਾਲ ਸਿੰਘ ਲਚਕਾਣੀ ਅਤੇ ਸਤਵਿੰਦਰ ਸਿੰਘ ਬੰਡੌੜ ਵੀ ਉਹਨਾਂ ਨਾਲ ਹਾਜ਼ਰ ਸਨ।

Punjabi Khabran


Recommended Posts