ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਹਸਨਪੁਰ ਵਿਖੇ ਕੀਤੀ 'ਲੋਕ ਮਿਲਣੀ'* *ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ 'ਤੇ ਹੱਲ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ
July 28, 2026
Punjabi-Khabran-Punjab-News-Brea

Dharaledar Bureau / Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਘਰਾਂ ਦੇ ਨੇੜੇ ਨਿਪਟਾਰਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਤਹਿਤ ਅੱਜ ਪਿੰਡ ਹਸਨਪੁਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਤਰਜੀਹੀ ਆਧਾਰ 'ਤੇ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਟਰੇਡ ਵਿੰਗ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਸਰਪੰਚ ਮਨਪ੍ਰੀਤ ਸ਼ਰਮਾ (ਜਹਾਂਗੀਰ), ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਫਾਊਂਡਰ ਮੈਂਬਰ ਜਗਤਾਰ ਸਿੰਘ ਬਾਗੜੀ, ਸਰਪੰਚ ਅਮਰੀਕ ਸਿੰਘ (ਕਿਲਾ ਹਕੀਮਾਂ), ਰਵਿੰਦਰ ਸ਼ਰਮਾ (ਹਸਨਪੁਰ), ਸੰਦੀਪ ਸਿੰਘ ਪੰਚ, ਸਮੂਹ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਵੀ ਹਾਜ਼ਰ ਸਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਰਾਹਤ ਦਿਵਾਉਂਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਵਾਦ ਸਥਾਪਤ ਹੋ ਰਿਹਾ ਹੈ, ਜਿਸ ਨਾਲ ਲੋਕਾਂ ਦਾ ਸਰਕਾਰ 'ਤੇ ਵਿਸ਼ਵਾਸ ਹੋਰ ਮਜ਼ਬੂਤ ਹੋ ਰਿਹਾ ਹੈ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts