ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਧੂਰਾ ਅਤੇ ਖੇੜੀ ਜੱਟਾਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
July 28, 2026
Punjabi-Khabran

Dharaledar Bureau / Punjab

ਧੂਰੀ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦੀ ਵਚਨਬੱਧਤਾ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਧੂਰਾ ਅਤੇ ਖੇੜੀ ਜੱਟਾਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ, ਜੋ ਪੰਜਾਬ ਦੀ ਚੱਲ ਰਹੀ ‘ਸਿਹਤ ਕ੍ਰਾਂਤੀ’ ਵਿੱਚ ਇੱਕ ਹੋਰ ਮੀਲ ਪੱਥਰ ਸਾਬਤ ਹੋਇਆ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਉੱਚ ਪੱਧਰੀ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਕਰਵਾ ਕੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ 3.43 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਜਾ ਚੁੱਕੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਲੈਬ ਟੈਸਟ ਮੁਫ਼ਤ ਉਪਲਬਧ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਸਿਹਤ ਢਾਂਚੇ ਵਿੱਚ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਨਾਲ ਪੰਜਾਬ ਦੇ ਲੋਕਾਂ ਨੂੰ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਧੁਨਿਕ ਆਈ.ਟੀ.-ਅਧਾਰਿਤ ਪ੍ਰਣਾਲੀ ਨਾਲ ਲੈਸ ਹਨ, ਜਿੱਥੇ ਮਰੀਜ਼ਾਂ ਨੂੰ ਕਾਗਜ਼-ਰਹਿਤ ਰਜਿਸਟ੍ਰੇਸ਼ਨ, ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਜਾਂਚਾਂ ਦੀ ਸਹੂਲਤ ਇੱਕੋ ਛੱਤ ਹੇਠ ਮਿਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਿਹਤ ਦਾ ਨਿਯਮਿਤ ਧਿਆਨ ਰੱਖਣ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਬੇਅੰਤ ਸਿੰਘ, ਸਿਵਲ ਸਰਜਨ ਡਾ. ਅਮਰਜੀਤ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਵਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Punjabi Khabran


Recommended Posts