ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ   
ਲੋਕਾਂ ਨਾਲ ਸਿੱਧਾ ਸੰਵਾਦ ਹੀ ਵਿਕਾਸ ਦੀ ਮਜ਼ਬੂਤ ਨੀਂਹ; ਹਰ ਪਿੰਡ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ: ਵਿਧਾਇਕ ਨਰਿੰਦਰ ਕੌਰ ਭਰਾਜ
July 29, 2026
Sangrur-News-Latest-News-Breakin

Dharaledar Bureau / Punjab

ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫਤਿਹਗੜ੍ਹ ਛੰਨਾ, ਗਹਿਲਾ ਅਤੇ ਜਲਾਣ ਵਿਖੇ ਲੋਕ ਮਿਲਣੀਆਂ ਕਰਦਿਆਂ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਕਾਸ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ-ਪੱਖੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਦੀ ਨੁਹਾਰ ਵਿੱਚ ਲਗਾਤਾਰ ਸੁਧਾਰ ਆ ਰਿਹਾ ਹੈ। ਇਸ ਮੌਕੇ ਵਿਧਾਇਕ ਭਰਾਜ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਗ੍ਰਾਂਟਾਂ ਦੇ ਚੈੱਕ ਵੀ ਭੇਟ ਕੀਤੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਲੋੜੀਂਦੇ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕ ਸਹੂਲਤਾਂ ਵਿੱਚ ਵਾਧਾ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਜਲਦ ਅਤੇ ਤਰਜੀਹੀ ਅਧਾਰ 'ਤੇ ਹੱਲ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਮਹੇਸ਼ਇੰਦਰ ਲੱਡੀ, ਜੋਗਿੰਦਰ ਸਰਪੰਚ, ਚਮਕੌਰ ਸਿੰਘ ਖੇੜੀ ਚੰਦਵਾਂ, ਬਲਾਕ ਪ੍ਰਧਾਨ ਤੇਜਵਿੰਦਰ ਸਿੰਘ, ਮਨੀ ਗਹਿਲਾ, ਸੁਖਵਿੰਦਰ ਮਾਨ, ਲਖਵਿੰਦਰ ਫੱਗੂਵਾਲ ਸਮੇਤ ਵੱਡੀ ਗਿਣਤੀ ਵਿੱਚ ਪੰਚ, ਸਰਪੰਚ, ਪਾਰਟੀ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।

Sangrur News Latest News Breaking News


Recommended Posts