ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ
July 30, 2026
Punjabi-Khabran

Dharaledar Bureau / Punjab

ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਚੱਲ ਰਹੇ ਨਵ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਦਿਰ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਥਾਨ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਦੀ ਕਿਰਪਾ ਸਦਕਾ ਪੰਜਾਬ ਵਿੱਚ ਹਮੇਸ਼ਾ ਅਮਨ, ਸ਼ਾਂਤੀ, ਆਪਸੀ ਭਾਈਚਾਰਾ ਅਤੇ ਖੁਸ਼ਹਾਲੀ ਬਣੀ ਰਹੇ ਅਤੇ ਸੂਬਾ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਨਿਰੰਤਰ ਅੱਗੇ ਵਧਦਾ ਰਹੇ।

Punjabi Khabran


Recommended Posts