ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ   
ਪਟਿਆਲਾ ਦੇ ਪਿੰਡ ਲੌਟ ਅਤੇ ਲੁਬਾਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
July 30, 2026
Punjabi-Khabran

Dharaledar Bureau / Punjab

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਲੌਟ ਅਤੇ ਲੁਬਾਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts