ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ
July 30, 2026
Punjabi-Khabran

Dharaledar Bureau / Punjab

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ। ਬਰਿੰਦਰ ਗੋਇਲ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ‘ਤੇ ਸਿੰਚਾਈ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ। ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਨੇੜੇ ਨਹਿਰ ਲੰਘਦੀ ਹੋਣ ਦੇ ਬਾਵਜੂਦ ਕਈ ਪਿੰਡ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਹੁਣ ਉਨ੍ਹਾਂ ਖੇਤਾਂ ਤੱਕ ਵੀ ਪਾਣੀ ਪਹੁੰਚਾ ਦਿੱਤਾ ਹੈ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ਹਲਕਾ ਘਨੌਰ ਵਿੱਚ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ (ਪੁਰਾਣਾ ਨਾਮ ਰਾਜਖਾਂਟ, ਬਨੂੜ ਕੈਨਾਲ) ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾ ਕੇ 38 ਪਿੰਡਾਂ ਨੂੰ ਨਹਿਰੀ ਪਾਣੀ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਲਿਆਂਦਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਘਨੌਰ ਵਿੱਚ ਪੈਂਦੇ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਖੇਤਰ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ, ਜਿਸ ਨਾਲ ਲਾਭ ਪ੍ਰਾਪਤ ਕਰਨ ਵਾਲੇ 4 ਪਿੰਡਾਂ ਵਿੱਚ 1,803 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਿਛਲੇ ਪੰਜਾਹ ਸਾਲਾਂ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਘੱਗਰ ਨਦੀ ‘ਤੇ ਹੜ੍ਹਾਂ ਤੋਂ ਬਚਾਅ ਲਈ 13 ਕਰੋੜ ਰੁਪਏ ਖਰਚੇ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਲਕਾ ਘਨੌਰ ‘ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ। ਗੁਰਲਾਲ ਘਨੌਰ ਨੇ ਦੱਸਿਆ ਕਿ ਲਿਫ਼ਟ ਸਿਸਟਮ ਦੇ ਚਾਲੂ ਹੋਣ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ, ਉੱਥੇ ਹੀ ਕਿਸਾਨਾਂ ਦੀਆਂ ਖੇਤੀ ਲਾਗਤਾਂ ਵੀ ਘਟਣਗੀਆਂ। ਇਸ ਦੌਰਾਨ ਇਲਾਕਾ ਨਿਵਾਸੀ ਕਿਸਾਨਾਂ ਨੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਕੇਵਲ ਭਗਵੰਤ ਮਾਨ ਸਰਕਾਰ ਨੇ ਹੀ ਪੂਰਾ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਦੇ ਖੇਤਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਯਮਤ ਸਹੂਲਤ ਮਿਲੇਗੀ।ਇਸ ਮੌਕੇ ਕੈਬਨਿਟ ਮੰਤਰੀ ਤੇ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਟਿਊਬਵੈਲ ਕਾਰਪੋਰੇਸ਼ਨ ਦੇ ਨਿਗਰਾਨ ਇੰਜੀਨੀਅਰ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ. ਕੁਮਾਰ ਧਵਨ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੇਲ ਸਿੰਘ, ਸਹਿਜਪਾਲ ਸਿੰਘ ਲਾਡਾ, ਕਪਤਾਨ ਸਿੰਘ, ਨਰਿੰਦਰ ਸਿੰਘ, ਬਲਾਕ ਸੰਮਤੀ ਸ਼ੰਭੂ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ, ਗੁਰਤਾਜ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। *****

Punjabi Khabran


Recommended Posts