Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ   
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਸੜਕ ਸੁਰੱਖਿਆ ਮਿਸ਼ਨ’ ਸੰਬੰਧਿਤ ਸਮਾਗਮ ਆਯੋਜਿਤ
July 30, 2026
Punjabi-Khabran

Dharaledar Bureau / Punjab

ਪਟਿਆਲਾ, 30 ਜੁਲਾਈ 2026: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਦੀ ਯੋਗ ਅਗਵਾਈ ਹੇਠ ਪਟਿਆਲਾ ਫਾਊਂਡੇਸ਼ਨ ਦੇ ਬਾਨੀ ਰਵੀ ਆਹਲੂਵਾਲੀਆ ਦੇ ਸਹਿਯੋਗ ਨਾਲ ‘ਸੜਕ ਸੁਰੱਖਿਆ ਮਿਸ਼ਨ’ ਤਹਿਤ ਰਿਫਲੈਕਟਿਵ ਸੇਫਟੀ ਜੈਕਟ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਯੂਨੀਵਰਸਿਟੀ ਦੇ ਉਨ੍ਹਾਂ ਕਰਮਚਾਰੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਸੀ, ਜਿਨ੍ਹਾਂ ਦੀਆਂ ਡਿਊਟੀਆਂ ਸੜਕਾਂ, ਪਾਰਕਿੰਗ ਖੇਤਰਾਂ, ਮੁੱਖ ਗੇਟਾਂ ਅਤੇ ਜਨਤਕ ਥਾਵਾਂ ਦੇ ਆਲੇ-ਦੁਆਲੇ ਆਵਾਜਾਈ ਰਹਿੰਦੀ ਹੈ। ਇਸ ਮੌਕੇ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ, ਹਾਊਸਕੀਪਿੰਗ ਸਟਾਫ, ਰੱਖ-ਰਖਾਵ ਕਰਮਚਾਰੀਆਂ, ਸਹਾਇਕ ਸਟਾਫ ਅਤੇ ਹੋਰ ਫਰੰਟਲਾਈਨ ਕਰਮਚਾਰੀਆਂ ਨੂੰ ਰਿਫਲੈਕਟਿਵ ਸੇਫਟੀ ਜੈਕਟ ਵੰਡੇ ਗਏ। ਸਮਾਗਮ ਦੌਰਾਨ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਇੱਕ ਜਾਗਰੂਕਤਾ ਸੈਸ਼ਨ ਵੀ ਕਰਵਾਇਆ ਗਿਆ। ਜਿੱਥੇ ਬੁਲਾਰਿਆਂ ਨੇ ਦੱਸਿਆ ਕਿ ਰਿਫਲੈਕਟਿਵ ਸੇਫਟੀ ਜੈਕਟ ਘੱਟ ਰੌਸ਼ਨੀ ਜਾਂ ਰਾਤ ਦੇ ਸਮੇਂ ਕਰਮਚਾਰੀਆਂ ਦੀ ਦਿੱਖ ਨੂੰ ਵਧਾਉਂਦੇ ਹਨ, ਜਿਸ ਨਾਲ ਸੜਕ ਹਾਦਸਿਆਂ ਦੀ ਸੰਭਾਵਨਾ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਮੌਕੇ ਪਟਿਆਲਾ ਫਾਊਂਡੇਸ਼ਨ ਵੱਲੋਂ ਸਮਾਜਿਕ ਭਲਾਈ ਅਤੇ ਸੜਕ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਾਂਝੀਆਂ ਪਹਿਲਕਦਮੀਆਂ ਨਾ ਸਿਰਫ਼ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਸਮਾਜ ਵਿੱਚ ਸੁਰੱਖਿਅਤ ਅਤੇ ਜ਼ਿੰਮੇਵਾਰ ਨਾਗਰਿਕਤਾ ਦਾ ਸੰਦੇਸ਼ ਵੀ ਪਹੁੰਚਾਉਂਦੀਆਂ ਹਨ। ਇਸ ਸਮਾਗਮ ਮੌਕੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਤੋਂ ਇਲਾਵਾ ਪ੍ਰੋ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ, ਡਾਇਰੈਕਟਰ, CIQA, ਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ।

Punjabi Khabran


Recommended Posts