ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਤ੍ਰਿਪੜੀ ਤੋਂ ਰਾਜਪੁਰਾ ਲਈ ਪੀਆਰਟੀਸੀ ਦੀ ਸਿੱਧੀ ਬੱਸ ਸੇਵਾ ਸ਼ੁਰੂ: ਚੇਅਰਮੈਨ ਹਰਪਾਲ ਜੁਨੇਜਾ
July 30, 2026
Patiala-News

Dharaledar Bureau / Punjab

ਪਟਿਆਲਾ, 30 ਜੁਲਾਈ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ। ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਤ੍ਰਿਪੜੀ ਅਤੇ ਸਥਾਨਕ ਲੋਕਾਂ ਵੱਲੋਂ ਤ੍ਰਿਪੜੀ ਤੋਂ ਰਾਜਪੁਰਾ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੇ ਧਿਆਨ ਵਿੱਚ ਲਿਆਂਦੀ ਗਈ ਸੀ। ਜਨਤਕ ਸਹੂਲਤ ਨੂੰ ਪਹਿਲ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਇਸ 'ਤੇ ਤੁਰੰਤ ਕਾਰਵਾਈ ਕੀਤੀ ਅਤੇ ਅੱਜ ਇਸ ਬੱਸ ਸੇਵਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਦੇ ਨੁਮਾਇੰਦਿਆਂ ਅਤੇ ਸਥਾਨਕ ਆਗੂਆਂ ਨੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਸੇਵਾ ਦੇ ਸ਼ੁਰੂ ਹੋਣ ਨਾਲ ਤ੍ਰਿਪੜੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਰੋਜ਼ਾਨਾ ਆਉਣ-ਜਾਣ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਮੁਲਾਜ਼ਮਾਂ, ਵਪਾਰੀਆਂ ਅਤੇ ਆਮ ਜਨਤਾ ਨੂੰ ਰਾਜਪੁਰਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ। ਇਸ ਸਮਾਗਮ ਦੌਰਾਨ ਜਨਰਲ ਮੈਨੇਜਰ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ, ਐਡਵੋਕੇਟ ਰਾਹੁਲ ਸੈਣੀ, ਰਵਿੰਦਰਪਾਲ ਸਿੰਘ ਲਾਂਬਾ (ਜ਼ਿਲ੍ਹਾ ਮੀਡੀਆ ਇੰਚਾਰਜ), ਮੋਹਿਤ ਕੁਕਰੇਜਾ (ਜ਼ਿਲ੍ਹਾ ਇੰਚਾਰਜ ਸੋਸ਼ਲ ਮੀਡੀਆ), ਦੀਪਕ ਮਿਤਲ (ਬਲਾਕ ਪ੍ਰਧਾਨ), ਭੁਪਿੰਦਰ ਸਿੰਘ (ਬਲਾਕ ਪ੍ਰਧਾਨ), ਕੌਂਸਲਰ ਦਵਿੰਦਰ ਕੌਰ, ਰਵਿੰਦਰ ਸਿੰਘ ਰਵੀ, ਸ਼ਿਵਰਾਜ ਸਿੰਘ, ਸ਼ੰਕਰ ਖੁਰਾਣਾ, ਨੇਹਾ ਕੁਕਰੇਜਾ ਤੋਂ ਇਲਾਵਾ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਦਿਨੇਸ਼ ਚਾਵਲਾ, ਚਿੰਟੂ ਨਾਸਰਾ, ਰਾਹੁਲ ਮਹਿਤਾ, ਸਿਮਰਨ ਗਰੇਵਾਲ, ਪਿਊਸ਼ ਰਾਣਾ ਪ੍ਰੇਮ ਮਲਹੋਤਰਾ, ਯਸ਼ ਕਾਲਰਾ, ਰਾਮ ਪ੍ਰਕਾਸ਼, ਆਸ਼ਾ ਬਿੰਦੀ, ਮਨੋਜ ਰਾਜਨ, ਸੋਰੀ ਲਾਲ, ਰਾਕੇਸ਼ ਕੁਮਾਰ ਵੀ ਮੌਜੂਦ ਸਨ।

Patiala News


Recommended Posts