ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ
July 30, 2026
Punjabi-Khabran

Dharaledar Bureau / Punjab

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾ ਵਾਲਾ ਗੇਟ ਅਤੇ ਸਨੌਰੀ ਅੱਡਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਜ਼ਿਲ੍ਹਾ ਪ੍ਰੈਜ਼ੀਡੈਂਟ ਵੀਮੈਨ ਵਿੰਗ ਆਰਤੀ ਗੁਪਤਾ, ਵਾਰਡ ਨੰਬਰ 33 ਦੇ ਐੱਮ.ਸੀ. ਗੀਤਾ ਰਾਣੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਦਵਿੰਦਰ ਪਾਲ ਸਿੰਘ ਮਿੱਕੀ, ਐਕਸ ਐਮ.ਸੀ. ਲੱਕੀ ਗੁਪਤਾ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Punjabi Khabran


Recommended Posts