ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਵਿਧਾਇਕ ਭਰਾਜ ਵੱਲੋਂ ਪਿੰਡ ਝਨੇੜੀ ਵਿਖੇ ਪਬਲਿਕ ਸ਼ੈੱਡ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ
July 31, 2026
Punjabi-Khabran

Dharaledar Bureau / Punjab

ਭਵਾਨੀਗੜ੍ਹ, 31 ਜੁਲਾਈ: ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਝਨੇੜੀ ਅਤੇ ਭਵਾਨੀਗੜ੍ਹ ਦੇ ਵਾਰਡ ਨੰਬਰ 5 ਅਤੇ 12 ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦਾ ਸੰਤੁਲਿਤ ਅਤੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਵਿਧਾਇਕ ਭਰਾਜ ਨੇ ਪਿੰਡ ਝਨੇੜੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪਬਲਿਕ ਸ਼ੈੱਡ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਜਨਤਕ ਸਮਾਗਮ ਕਰਵਾਉਣ ਲਈ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ। ਇਸ ਤੋਂ ਇਲਾਵਾ ਵਿਧਾਇਕ ਨੇ ਲਗਭਗ 17 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਅਤੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਰਸਤੇ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਨਾਲ ਆਵਾਜਾਈ ਸੌਖੀ ਹੋਵੇਗੀ ਅਤੇ ਪਿੰਡ ਦੀ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰ ਆਵੇਗਾ। ਲੋਕ ਮਿਲਣੀ ਦੌਰਾਨ ਵਿਧਾਇਕ ਭਰਾਜ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਘਰ-ਦੁਆਰ ਤੱਕ ਵਿਕਾਸ ਅਤੇ ਬਿਹਤਰ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਅਵਤਾਰ ਤਾਰੀ, ਐਮ.ਸੀ. ਰਾਜ ਨਫਕੀਆ, ਐਮ.ਸੀ. ਜੰਮੂ ਲਾਲਕਾ, ਐਮ.ਸੀ. ਲਖਵੀਰ ਵਿੱਕੀ, ਲਖਵਿੰਦਰ ਲੱਖਾ, ਜਗਸੀਰ ਸਿੰਘ ਝਨੇੜੀ, ਜਸਪ੍ਰੀਤ ਘਾਬਦਾ, ਬੀਟਾ ਪ੍ਰਧਾਨ, ਸੁਖਦੇਵ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਬਾਬਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਆਗੂ ਹਾਜ਼ਰ ਸਨ।

Punjabi Khabran


Recommended Posts