ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
July 31, 2026
Punjabi-Khabran

Dharaledar Bureau / Punjab

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।” ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Punjabi Khabran


Recommended Posts