ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੱਤ ਪਿੰਡਾਂ ਨੂੰ ਆਧੁਨਿਕ 5000 ਲੀਟਰ ਸਮਰੱਥਾ ਵਾਲੇ ਵਾਟਰ ਟੈਂਕ ਫਾਇਰ ਫਾਈਟਿੰਗ ਸਿਸਟਮ ਸਮੇਤ ਭੇਟ
August 3, 2026
Punjabi-Khabran

Dharaledar Bureau / Punjab

ਭਵਾਨੀਗੜ੍ਹ, 1 ਅਗਸਤ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਹਲਕੇ ਦੇ ਪਿੰਡ ਲੱਖੇਵਾਲ, ਨੰਦਗੜ੍ਹ, ਫੱਗੂਵਾਲ, ਖੇੜੀ ਚੰਦਵਾ, ਫੁੰਮਣਵਾਲ, ਹਰਕਿਸ਼ਨਪੁਰਾ ਅਤੇ ਭਰਾਜ ਨੂੰ 5000 ਲੀਟਰ ਸਮਰੱਥਾ ਵਾਲੇ ਆਧੁਨਿਕ ਵਾਟਰ ਟੈਂਕ ਭੇਟ ਕੀਤੇ ਗਏ। ਇਨ੍ਹਾਂ ਵਾਟਰ ਟੈਂਕਾਂ ਨਾਲ ਆਧੁਨਿਕ ਫਾਇਰ ਫਾਈਟਿੰਗ ਸਿਸਟਮ ਵੀ ਲਗਾਇਆ ਗਿਆ ਹੈ, ਜਿਸ ਨਾਲ ਅੱਗ ਲੱਗਣ ਵਰਗੀਆਂ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਕਾਰਵਾਈ ਕਰਕੇ ਜਾਨ-ਮਾਲ ਦੀ ਸੁਰੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਇਆ ਜਾ ਸਕੇਗਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਸਮੇਂ ਸਿਰ ਸਾਧਨਾਂ ਦੀ ਉਪਲਬਧਤਾ ਬਹੁਤ ਮਹੱਤਵਪੂਰਨ ਹੁੰਦੀ ਹੈ। ਇਹ ਆਧੁਨਿਕ ਵਾਟਰ ਟੈਂਕ ਅਤੇ ਫਾਇਰ ਫਾਈਟਿੰਗ ਸਿਸਟਮ ਅਜਿਹੀਆਂ ਸਥਿਤੀਆਂ ਵਿੱਚ ਤੁਰੰਤ ਰਾਹਤ ਪਹੁੰਚਾਉਣ ਅਤੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਂਦਾ ਰਹੇਗਾ। ਵਿਧਾਇਕ ਭਰਾਜ ਨੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਾਟਰ ਟੈਂਕਾਂ ਅਤੇ ਫਾਇਰ ਫਾਈਟਿੰਗ ਸਿਸਟਮ ਦੀ ਸੰਭਾਲ ਅਤੇ ਸਹੀ ਵਰਤੋਂ ਨੂੰ ਯਕੀਨੀ ਬਣਾਉਣ, ਤਾਂ ਜੋ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਤੇਜਵਿੰਦਰ ਸਿੰਘ, ਚਮਕੌਰ ਸਿੰਘ (ਖੇੜੀ ਚੰਦਵਾ), ਲਖਵਿੰਦਰ ਸਿੰਘ (ਫੱਗੂਵਾਲ), ਗੁਰਪ੍ਰੀਤ ਸਿੰਘ (ਫੱਗੂਵਾਲ), ਰੌਕੀ, ਜਗਸੀਰ ਸਿੰਘ (ਝਨੇੜੀ), ਕੁਲਵਿੰਦਰ ਸਿੰਘ, ਮਨਿੰਦਰ ਸਿੰਘ, ਸਰਪੰਚ ਸੁਖਚੈਨ ਸਿੰਘ, ਬਿੰਦਰ ਖਹਿਰਾ, ਸਿਮਰਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।

Punjabi Khabran


Recommended Posts