Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ
August 3, 2026
Punjab-Government-Approves-40-Cr

Dharaledar Bureau / Punjab

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ। ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ 'ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ 'ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।

Punjab Government Approves 40 Crore Special Fund 40 Crore Fund For Commercial Markets Punjab Commercial Market Development Punjab Market Infrastructure Development Punjab Government Latest Announcement Punjab Urban Development Projects Punjab Business Inf


Recommended Posts