ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਕੌਮੀ ਡੀ-ਵਾਰਮਿੰਗ ਡੇਅ 10 ਅਗਸਤ ਨੂੰ ਮਨਾਇਆ ਜਾਵੇਗਾ: ਅੰਕੁਰ ਮਹਿੰਦਰੂ
August 3, 2026
Punjabi-Khabran

Dharaledar Bureau / Punjab

ਸੰਗਰੂਰ, 03 ਅਗਸਤ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅੰਕੁਰ ਮੋਹਿੰਦਰੂ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅੰਜੂ ਸਿੰਗਲਾ ਦੀ ਅਗਵਾਈ ਹੇਠ ਡੀ-ਵਾਰਮਿੰਗ ਡੇਅ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮੀ ਡੀ-ਵਾਰਮਿੰਗ ਡੇਅ 10 ਅਗਸਤ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸਦਾ ਮੋਪ-ਅਪ ਡੇਅ 17 ਅਗਸਤ ਨੂੰ ਨਿਸ਼ਚਿਤ ਕੀਤਾ ਗਿਆ ਹੈ ਅਤੇ ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ 1 ਸਾਲ ਤੋਂ 19 ਸਾਲ ਤਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਖਾਤਮੇ ਲਈ ਐਲਬੈਂਡਾਜ਼ੋਲ ਦੀਆਂ ਗੋਲੀਆਂ ਅਤੇ ਪੀਣ ਵਾਲੀ ਦਵਾਈ ਦਿੱਤੀ ਜਾਣੀ ਹੈ। ਉਹਨਾਂ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਨਾਉਣ ਵਿੱਚ ਸਮੂਹ ਵਿਭਾਗਾਂ ਦੀ ਭਾਗੀਦਾਰੀ ਜ਼ਰੂਰੀ ਹੈ। ਇਸ ਲਈ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਇਹ ਗੋਲੀਆਂ ਸੰਗਰੂਰ ਵਿੱਚ ਲਗਭਗ 2,91,053 ਲਾਭਪਾਤਰੀਆਂ ਨੂੰ ਦਿੱਤੀਆਂ ਜਾਣੀਆਂ ਹਨ। ਉਹਨਾਂ ਕਿਹਾ ਕਿ ਗੋਲੀ ਦੇਣ ਵਾਲੇ ਅਧਿਆਪਕ ਜਾ ਮਾਪੇ ਇਸ ਗੱਲ ਦਾ ਧਿਆਨ ਰੱਖਣ ਕਿ ਇਹ ਗੋਲੀ ਖਾਲੀ ਪੇਟ ਨਹੀਂ ਖਾਣੀ। ਖਾਣਾ ਖਾਣ ਤੋਂ ਬਾਅਦ ਹੀ ਇਹ ਗੋਲੀ ਲਈ ਜਾਵੇ ਅਤੇ ਇਸ ਨੂੰ ਚਬਾ ਕੇ ਹੀ ਖਾਇਆ ਜਾਵੇ ਅਤੇ ਇੱਕ ਤੋਂ 02 ਸਾਲ ਤੱਕ ਦੇ ਬੱਚਿਆਂ ਨੂੰ ਗੋਲੀ ਦੀ ਥਾਂ ਸਿਰਪ (ਪੀਣ ਵਾਲੀ ਦਵਾਈ) ਦਿੱਤਾ ਜਾਵੇਗਾ। ਇਸ ਦੌਰਾਨ ਮੀਟਿੰਗ ਵਿੱਚ ਡੀ.ਡੀ.ਪੀ.ਓ. ਜੇ.ਐਸ. ਬੱਗਾ, ਮੈਡੀਕਲ ਅਫਸਰ (ਜ਼ਿਲ੍ਹਾ ਸਕੂਲ ਹੈਲਥ) ਡਾ. ਅਮਨਜੋਤ ਕੌਰ, ਮੈਡੀਕਲ ਅਫਸਰ ਡਾ. ਗੁਰਬੀਰ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੁਚਨਾ ਅਫਸਰ ਕਰਨੈਲ ਸਿੰਘ, ਆਰ.ਬੀ.ਐਸ.ਕੇ. ਕੋਆਰਡੀਨੇਟਰ ਲਖਵੀਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

Punjabi Khabran


Recommended Posts