ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ
August 4, 2026
Punjabi-Khabran-Punjab-News-Brea

Dharaledar Bureau / Punjab

ਪਟਿਆਲਾ, 04 ਅਗਸਤ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਪੀਆਰਟੀਸੀ ਵਿੱਚ ਬਾਹਰੀ ਸੰਸਥਾ ਅਤੇ ਕੰਟਰੈਕਟ ਰਾਹੀ ਕੰਮ ਕਰਦੇ ਵਰਕਰਾਂ ਦੇ ਹਿੱਤਾਂ ਵਿੱਚ ਇੱਕ ਹੋਰ ਵੱਡਾ ਅਤੇ ਅਹਿਮ ਫੈਸਲਾ ਲੈਂਦਿਆਂ ' ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਅਜ਼ਾਦ ਯੂਨੀਅਨ 31/7 ' ਨਾਲ ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਤਨਖਾਹ ਵਿੱਚ 20 ਪ੍ਰਤੀਸ਼ਤ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਬਾਹਰੀ ਸੰਸਥਾ ਰਾਹੀਂ ਅਤੇ ਕੰਟਰੈਕਟ ਵਰਕਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤਨਖਾਹ ਵਾਧੇ ਦੀ ਮੰਗ ਸਬੰਧੀ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੁਲਾਕਾਤ ਕੀਤੀ ਗਈ ਸੀ। ਮੀਟਿੰਗ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮਿਤੀ 15 ਸਤੰਬਰ 2021 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਮੌਜੂਦਾ ਤਨਖਾਹ ਵਿੱਚ 20 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਸੋਚ ਬਹੁਤ ਹੀ ਇਮਾਨਦਾਰ ਅਤੇ ਲੋਕ-ਪੱਖੀ ਹੈ, ਜੋ ਹਰੇਕ ਕੱਚੇ ਤੇ ਕੰਟਰੈਕਟ ਮੁਲਾਜ਼ਮ ਨੂੰ ਬਣਦਾ ਹੱਕ ਦੇਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੀ ਵੀ ਮੁਲਾਜ਼ਮਾਂ ਦੇ ਭਵਿੱਖ ਪ੍ਰਤੀ ਹਮੇਸ਼ਾ ਚੰਗੀ ਸੋਚ ਰਹੀ ਹੈ, ਜਿਨ੍ਹਾਂ ਦੇ ਨਿਰਦੇਸ਼ਾਂ ਅਤੇ ਸਹਿਯੋਗ ਸਦਕਾ ਹੀ ਵਿਭਾਗ ਦੇ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਤਨਖਾਹ ਵਾਧੇ ਸਬੰਧੀ ਮਾਮਲਾ ਪੀ.ਆਰ.ਟੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਰੱਖਿਆ ਗਿਆ ਅਤੇ ਬੋਰਡ ਵੱਲੋਂ ਦਿੱਤੀ ਗਈ ਪ੍ਰਵਾਨਗੀ ਅਨੁਸਾਰ ਤਨਖਾਹ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਦੀ ਪ੍ਰਕਿਰਿਆ ਸਬੰਧੀ ਪੱਤਰ ਮੀਟਿੰਗ ਦੋਰਾਨ ਸਬੰਧਤ ਕਰਮਚਾਰੀਆਂ ਨੂੰ ਸੋਪਿਆਂ ਗਿਆ ਹੈ । ਉਨ੍ਹਾਂ ਕਿਹਾ, " ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਇਨ੍ਹਾਂ ਕਾਮਿਆਂ ਦਾ ਅਹਿਮ ਯੋਗਦਾਨ ਹੈ ਅਤੇ ਉਨ੍ਹਾਂ ਦੀ ਮਿਹਨਤ ਤੇ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।" ਯੂਨੀਅਨ ਦੇ ਨੁਮਾਇੰਦਿਆਂ ਨੇ ਤਨਖਾਹ ਵਿੱਚ 20 ਪ੍ਰਤੀਸ਼ਤ ਵਾਧਾ ਕਰਨ ਲਈ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਅਹਿਮ ਮੀਟਿੰਗ ਦੌਰਾਨ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ,ਜਨਰਲ ਮੈਨੇਜਰ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਪੀਆਰਟੀਸੀ ਦੇ ਅਧਿਕਾਰੀ ਅਤੇ ਸਬੰਧਤ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ, ਜਾਨਪਾਲ ਸਿੰਘ ,ਬੁੱਬੂ ਸਰਮਾਂ, ਦਰਸ਼ਨ ਸਿੰਘ,ਰਣਜੀਤ ਸਿੰਘ ਸਮੇਤ ਯੂਨੀਅਨ ਦੇ ਨੁਮਾਇੰਦੇ ਮੌਜੂਦ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts